ਵਾਸ਼ਿੰਗਟਨ (ਰਾਜ ਗੋਗਨਾ)- ਗਾਜ਼ਾ 'ਚ ਇਜ਼ਰਾਈਲ ਦੇ ਹਮਲਿਆਂ ਦੇ ਵਿਰੋਧ 'ਚ ਖ਼ੁਦ ਨੂੰ ਅੱਗ ਲਾਉਣ ਵਾਲੇ ਅਮਰੀਕੀ ਹਵਾਈ ਫੌਜ ਦੇ ਇਕ ਕਰਮਚਾਰੀ ਦੀ ਮੌਤ ਹੋ ਗਈ। ਪੈਂਟਾਗਨ ਦੇ ਸੂਤਰਾਂ ਨੇ ਸੋਮਵਾਰ ਨੂੰ ਇਕ ਬਿਆਨ 'ਚ ਇਹ ਜਾਣਕਾਰੀ ਦਿੱਤੀ। ਫਾਇਰ ਕਰਮੀਆਂ ਨੂੰ ਸੂਚਨਾ ਮਿਲੀ ਸੀ ਕਿ ਬੀਤੇ ਐਤਵਾਰ ਰਾਤ ਨੂੰ ਇਜ਼ਰਾਇਲੀ ਦੂਤਘਰ ਸਾਹਮਣੇ ਅੱਗ ਲੱਗ ਗਈ ਹੈ। ਅੱਗ ਬੁਝਾਊ ਅਮਲੇ ਨੇ ਤੁਰੰਤ ਜਵਾਬ ਦਿੱਤਾ ਅਤੇ ਇਜ਼ਰਾਈਲੀ ਦੂਤਘਰ ਪਹੁੰਚੇ। ਉਨ੍ਹਾਂ ਪਾਇਆ ਕਿ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਲਈ ਸੀ।
ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ : ਗੋਲੀ ਮਾਰ ਕੇ ਵਿਅਕਤੀ ਦੀ ਹੱਤਿਆ, ਮਾਮਲੇ ਦੀ ਜਾਂਚ ਜਾਰੀ
ਅੱਗ ਬੁਝਾਉਣ ਵਾਲੇ ਫਾਇਰ ਕਰਮੀਆਂ ਨੇ ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਨੇੜਲੇ ਸਥਾਨਕ ਹਸਪਤਾਲ ਪਹੁੰਚਾਇਆ। ਹਸਪਤਾਲ ਸੂਤਰਾਂ ਨੇ ਦੱਸਿਆ ਕਿ ਉਸ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਪੁਲਸ ਨੇ ਦੱਸਿਆ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 'ਫਲਸਤੀਨ ਛੱਡੋ'.. 'ਨਸਲਕੁਸ਼ੀ ਵਿੱਚ ਹਿੱਸਾ ਨਾ ਲਓ' ਵਰਗੇ ਨਾਅਰੇ ਲਗਾਉਂਦੇ ਹੋਏ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਲਈ ਸੀ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਸੀ। ਅਮਰੀਕੀ ਹਵਾਈ ਸੈਨਾ ਨੇ ਇਸ ਦਾ ਜਵਾਬ ਦਿੱਤਾ ਅਤੇ ਪਾਇਆ ਕਿ ਜਿਸ ਵਿਅਕਤੀ ਨੇ ਵਿਰੋਧ ਕਰਨ ਅਤੇ ਆਪਣੇ ਆਪ ਨੂੰ ਅੱਗ ਲਗਾ ਕੇ ਆਤਮ ਹੱਤਿਆ ਦੀ ਕੋਸਿਸ਼ ਕੀਤੀ, ਦੋ ਦਿਨ ਤੋਂ ਬਾਅਦ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਆਰੋਨ ਬੁਸ਼ਨੈਲ ਵਜੋਂ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੈਨੇਡਾ 'ਚ ਲਾਪਤਾ ਹੋਈ 28 ਸਾਲਾ ਪੰਜਾਬਣ, ਚਿੰਤਾ 'ਚ ਪਏ ਮਾਪੇ, ਪੁਲਸ ਨੇ ਲੋਕਾਂ ਤੋਂ ਮੰਗੀ ਮਦਦ
NEXT STORY