ਸਿਡਨੀ: ਆਸਟ੍ਰੇਲੀਆ ਤੋਂ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਆਸਟ੍ਰੇਲੀਆ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬੀ ਟਰੱਕ ਡਰਾਈਵਰ ਦਮ ਤੋੜ ਗਿਆ ਜਿਸ ਦੀ ਸ਼ਨਾਖਤ 34 ਸਾਲ ਦੇ ਗੁਰਵਿੰਦਰ ਸਿੰਘ ਵਜੋਂ ਕੀਤੀ ਗਈ ਹੈ। ਗੁਰਵਿੰਦਰ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਪੇ, ਪਤਨੀ ਅਤੇ 6 ਸਾਲ ਦਾ ਬੱਚਾ ਛੱਡ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ 30 ਮਾਰਚ, 2025 ਨੂੰ ਵੈਸਟ੍ਰਨ ਆਸਟ੍ਰੇਲੀਆ ਸੂਬੇ ਦੇ ਪਰਥ ਸ਼ਹਿਰ ਤੋਂ 170 ਕਿਲੋਮੀਟਰ ਉਤਰ-ਪੂਰਬ ਵੱਲ ਸਥਿਤ ਲੇਕ ਨਿਨਾਨ ਇਲਾਕੇ ਵਿਚ ਗੁਰਵਿੰਦਰ ਸਿੰਘ ਦਾ ਟਰੱਕ ਬੇਕਾਬੂ ਹੋ ਕੇ ਇਕ ਦਰੱਖਤ ਵਿਚ ਜਾ ਵੱਜਾ ਅਤੇ ਉਹ ਮੌਕੇ ’ਤੇ ਹੀ ਦਮ ਤੋੜ ਗਿਆ। ਪੁਲਸ ਨੇ ਦੱਸਿਆ ਕਿ ਇਕ ਟਰੱਕ ਦੋ ਸੈਮੀ ਟ੍ਰੇਲਰਜ਼ ਨੂੰ ਟੋਅ ਕਰ ਕੇ ਲਿਜਾ ਰਿਹਾ ਸੀ ਜਦੋਂ ਕਲਗਡਰਿੰਗ ਵੈਸਟ ਰੋਡ ਅਤੇ ਕੈਲੀਨਿਰੀ ਵੌਂਗੈਨ ਹਿਲਜ਼ ਰੋਡ ’ਤੇ ਹਾਦਸਾ ਵਾਪਰਿਆ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤੀ ਪ੍ਰਵਾਸੀ ਨੂੰ ਮਿਲੇਗਾ ਇਨਸਾਫ! ਇਟਲੀ ਦੀ ਸਭ ਤੋਂ ਵੱਡੀ ਮਜ਼ਦੂਰ ਯੂਨੀਅਨ ਮੁਕੱਦਮੇ 'ਚ ਸ਼ਾਮਲ
ਆਰਥਿਕ ਸਹਾਇਤਾ ਦੀ ਅਪੀਲ
ਟੋਅ ਕੀਤੇ ਸੈਮੀ ਟ੍ਰਕ ਵਿਚ ਸਵਾਰ ਡਰਾਈਵਰ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਮੇਜਰ ਕ੍ਰੈਸ਼ ਇਨਵੈਸਟੀਗੇਟਰਜ਼ ਵੱਲੋਂ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਗਵਾਹਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ। ਦੂਜੇ ਪਾਸੇ ਗੁਰਵਿੰਦਰ ਸਿੰਘ ਦੀ ਪਤਨੀ ਮਨਿੰਦਰ ਕੌਰ ਵੱਲੋਂ ਗੋਫੰਡਮੀ ਪੇਜ ਸਥਾਪਤ ਕਰਦਿਆਂ ਆਰਥਿਕ ਸਹਾਇਤਾ ਦੀ ਅਪੀਲ ਕੀਤੀ ਗਈ ਹੈ। ਗੁਰਵਿੰਦਰ ਸਿੰਘ ਦੇ ਦੋਸਤ ਉਸ ਨੂੰ ਪਿਆਰ ਨਾਲ ‘ਸੋਢੀ’ ਕਹਿ ਕੇ ਬੁਲਾਉਂਦੇ ਸਨ ਜੋ ਬੇਹੱਦ ਹਸਮੁੱਖ ਸੁਭਾਅ ਦਾ ਮਾਲਕ ਸੀ। ਮਨਿੰਦਰ ਕੌਰ ਨੇ ਅੱਗੇ ਕਿਹਾ ਕਿ ਗੁਰਵਿੰਦਰ ਸਿੰਘ ਉਨ੍ਹਾਂ ਦਾ ਪਤੀ ਹੀ ਨਹੀਂ ਸਗੋਂ ਚੰਗਾ ਦੋਸਤ ਵੀ ਸੀ। ਜ਼ਿੰਦਗੀ ਵਿਚ ਅਚਨਚੇਤ ਆਏ ਇਸ ਭੂਚਾਲ ਨੇ ਪਰਿਵਾਰ ਨੂੰ ਖੇਰੂੰ ਖੇਰੂੰ ਕਰ ਦਿੱਤਾ ਹੈ ਅਤੇ ਸਾਰੇ ਜਣੇ ਆਪਣੇ ਆਪ ਨੂੰ ਸੰਭਾਲਣ ਦਾ ਯਤਨ ਕਰ ਰਹੇ ਹਨ। ਇਸ ਮੁਸ਼ਕਲ ਸਮੇਂ ਦੌਰਾਨ ਕਮਿਊਨਿਟੀ ਵੱਲੋਂ ਕੀਤੀ ਮਦਦ ਗੁਰਵਿੰਦਰ ਸਿੰਘ ਦੀਆਂ ਅੰਤਮ ਰਸਮਾਂ ਨੇਪਰੇ ਚਾੜ੍ਹਨ ਅਤੇ ਵਿਲੀਅਮਜੀਤ ਸਿੰਘ ਦੇ ਭਵਿੱਖ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਿਚ ਸਹਾਈ ਸਾਬਤ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਕਾਂਗੋ ਦੇ ਰਾਸ਼ਟਰਪਤੀ ਨੇ ਅਮਰੀਕੀ ਮੂਲ ਦੇ ਸਾਜ਼ਿਸ਼ਕਾਰਾਂ ਨੂੰ ਕੀਤਾ ਮੁਆਫ਼
NEXT STORY