ਗਾਜ਼ਾ (ਵਾਰਤਾ)- ਫਲਸਤੀਨ ਦੀ ਗਾਜ਼ਾ ਪੱਟੀ 'ਤੇ ਇਜ਼ਰਾਈਲ ਦੀ ਫੌਜ ਦੇ ਹਮਲਿਆਂ ਵਿਚ ਮਰਨ ਵਾਲਿਆਂ ਦੀ ਗਿਣਤੀ 33,000 ਨੂੰ ਪਾਰ ਕਰ ਗਈ ਹੈ, ਜਦੋਂ ਕਿ 75,600 ਲੋਕ ਜ਼ਖਮੀ ਹੋ ਗਏ ਹਨ। ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਵੱਡੀ ਖ਼ਬਰ; ਜਹਾਜ਼ ਨੂੰ ਲੱਗੀ ਭਿਆਨਕ ਅੱਗ ਤੋਂ ਬਚਣ ਲਈ ਲੋਕਾਂ ਨੇ ਸਮੁੰਦਰ 'ਚ ਮਾਰੀਆਂ ਛਾਲਾਂ
ਮੰਤਰਾਲੇ ਨੇ ਇਕ ਬਿਆਨ 'ਚ ਕਿਹਾ, ''ਪਿਛਲੇ ਸਾਲ 7 ਅਕਤੂਬਰ ਤੋਂ ਬਾਅਦ ਇਜ਼ਰਾਇਲੀ ਹਮਲਿਆਂ ਕਾਰਨ ਗਾਜ਼ਾ ਪੱਟੀ 'ਚ ਮਰਨ ਵਾਲਿਆਂ ਦੀ ਗਿਣਤੀ 33,037 ਹੋ ਗਈ ਹੈ ਅਤੇ ਹੁਣ ਤੱਕ 75,668 ਲੋਕ ਜ਼ਖ਼ਮੀ ਹੋਏ ਹਨ।'' ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਇਜ਼ਰਾਈਲ ਦੇ ਹਮਲਿਆਂ'ਚ 62 ਨਾਗਰਿਕ ਮਾਰੇ ਗਏ ਹਨ।
ਇਹ ਵੀ ਪੜ੍ਹੋ: ਕੈਨੇਡਾ 'ਚ ਗੁੰਡਾਗਰਦੀ ਦੇ ਮਾਮਲੇ 'ਚ ਸ਼ਾਮਲ 3 ਭਾਰਤੀ ਚੜ੍ਹੇ ਪੁਲਸ ਅੜਿੱਕੇ, ਚੌਥਾ ਹਾਲੇ ਵੀ ਫਰਾਰ
ਜ਼ਿਕਰਯੋਗ ਹੈ ਕਿ ਪਿਛਲੇ ਸਾਲ 7 ਅਕਤੂਬਰ ਨੂੰ ਫਲਸਤੀਨੀ ਅੱਤਵਾਦੀ ਸੰਗਠਨ ਹਮਾਸ ਨੇ ਇਜ਼ਰਾਈਲ 'ਚ ਵੱਡੇ ਰਾਕੇਟ ਹਮਲੇ ਕੀਤੇ ਸਨ ਅਤੇ ਸਰਹੱਦ ਦੀ ਉਲੰਘਣਾ ਕਰਦੇ ਹੋਏ ਕਰੀਬ 240 ਨਾਗਰਿਕਾਂ ਨੂੰ ਬੰਧਕ ਬਣਾ ਲਿਆ ਸੀ। ਇਸ ਹਮਲੇ ਵਿੱਚ ਕਰੀਬ 1200 ਇਜ਼ਰਾਈਲੀ ਮਾਰੇ ਗਏ।
ਇਹ ਵੀ ਪੜ੍ਹੋ: ਕੈਨੇਡਾ ਦੀ ਪਾਰਲੀਮੈਂਟ 'ਚ ਭਾਰਤ ਵਿਰੋਧੀ ਮਤਾ ਪੇਸ਼, ਦੋਵਾਂ ਦੇਸ਼ਾਂ ਦੇ ਸਬੰਧ ਹੋ ਸਕਦੇ ਨੇ ਹੋਰ ਖ਼ਰਾਬ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਫਲਸਤੀਨ ਨੇ ਸੰਯੁਕਤ ਰਾਸ਼ਟਰ ਤੋਂ ਪੂਰਨ ਮੈਂਬਰ ਰਾਜ ਦਾ ਦਰਜਾ ਦੇਣ ਦੀ ਕੀਤੀ ਮੰਗ
NEXT STORY