ਟੋਕੀਓ (ਵਾਰਤਾ)- ਜਾਪਾਨ ਦੇ ਇਸ਼ੀਕਾਵਾ ਸੂਬੇ ਵਿਚ ਆਏ ਭੂਚਾਲ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 203 ਹੋ ਗਈ ਹੈ, ਜਦੋਂ ਕਿ 68 ਲੋਕ ਅਜੇ ਵੀ ਲਾਪਤਾ ਹਨ। ਰਾਸ਼ਟਰੀ ਸਮਾਚਾਰ ਏਜੰਸੀ ਕਿਓਡੋ ਨੇ ਆਪਣੀ ਰਿਪੋਰਟ ਵਿਚ ਦੱਸਿਆ ਕਿ ਸਰਕਾਰ ਨੇ ਬੁੱਧਵਾਰ ਨੂੰ ਤਬਾਹੀ ਨਾਲ ਸਬੰਧਤ 7 ਮੌਤਾਂ ਦੀ ਪੁਸ਼ਟੀ ਕੀਤੀ, ਜਿਨ੍ਹਾਂ ਵਿੱਚ ਸੁਜ਼ੂ ਸ਼ਹਿਰ ਵਿੱਚ ਅਤੇ 1 ਨੋਟੋ ਸ਼ਹਿਰ ਵਿੱਚ ਹੋਈ।
ਇਹ ਵੀ ਪੜ੍ਹੋ: ਲਾਈਵ ਪ੍ਰਸਾਰਣ ਦੌਰਾਨ ਟੀਵੀ ਸਟੂਡੀਓ 'ਚ ਦਾਖ਼ਲ ਹੋਏ ਬੰਦੂਕਧਾਰੀ, ਐਂਕਰ ਦੇ ਸਿਰ 'ਤੇ ਤਾਣੀ ਬੰਦੂਕ (ਵੀਡੀਓ)
ਹਾਲਾਂਕਿ, ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ 7 ਲੋਕਾਂ ਦੀ ਮੌਤ ਆਫ਼ਤ ਤੋਂ ਬਾਅਦ ਸਰੀਰਕ ਅਤੇ ਮਾਨਸਿਕ ਤਣਾਅ ਕਾਰਨ ਵਧੀਆਂ ਸੱਟਾਂ ਜਾਂ ਬੀਮਾਰੀਆਂ ਕਾਰਨ ਹੋਈ ਹੈ। ਰਿਪੋਰਟ ਦੇ ਅਨੁਸਾਰ, ਪ੍ਰਭਾਵਿਤ ਖੇਤਰਾਂ ਵਿੱਚ ਇਮਾਰਤਾਂ ਦੇ ਡਿੱਗਣ ਦੇ ਜੋਖਮ ਦੇ ਮੁਲਾਂਕਣ 'ਤੇ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ। ਇਨ੍ਹਾਂ ਇਲਾਕਿਆਂ 'ਚ ਮੰਗਲਵਾਰ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਜ਼ਮੀਨ ਖਿਸਕਣ ਵਰਗੇ ਖ਼ਤਰੇ ਦੀ ਸੰਭਾਵਨਾ ਵਧ ਗਈ ਹੈ।
ਇਹ ਵੀ ਪੜ੍ਹੋ: ਇਤਿਹਾਸਕ ਪਲ: ਨੀਨਾ ਸਿੰਘ ਨੇ ਨਿਊਜਰਸੀ ਟਾਊਨਸ਼ਿਪ ਦੀ ਪਹਿਲੀ ਸਿੱਖ ਮਹਿਲਾ ਮੇਅਰ ਵਜੋਂ ਚੁੱਕੀ ਸਹੁੰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
NASA ਦੇ ਮੂਨ ਮਿਸ਼ਨ ਨੂੰ ਝਟਕਾ, 2026 ਤੱਕ ਚੰਨ 'ਤੇ ਮਨੁੱਖ ਭੇਜਣ ਦੀ ਯੋਜਨਾ ਮੁਲਤਵੀ
NEXT STORY