ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਵਿੱਚ ਮਾਨਸੂਨ ਤੋਂ ਪਹਿਲਾਂ ਦੇ ਮੀਂਹ ਦਾ ਦੌਰ ਸ਼ੁਰੂ ਹੋ ਗਿਆ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 23 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਸੋਮਵਾਰ ਦੇਰ ਰਾਤ ਇਹ ਜਾਣਕਾਰੀ ਦਿੱਤੀ। ਪੂਰਬੀ ਪੰਜਾਬ ਸੂਬੇ ਵਿੱਚ ਐਮਰਜੈਂਸੀ ਸੇਵਾ ਰੈਸਕਿਊ-1122 ਦੇ ਬੁਲਾਰੇ ਫਾਰੂਕ ਅਹਿਮਦ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਾਰੀਆਂ ਮੌਤਾਂ ਤਿੰਨ ਵੱਖ-ਵੱਖ ਕਾਰਨਾਂ ਕਰਕੇ ਹੋਈਆਂ ਹਨ, ਜਿਨ੍ਹਾਂ ਵਿੱਚ ਬਿਜਲੀ ਦਾ ਝਟਕਾ ਲੱਗਣਾ, ਡੁੱਬਣਾ ਅਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਸ਼ਾਮਲ ਹੈ। ਉੱਤੇ ਸੜਕਾਂ 'ਤੇ ਮੀਂਹ ਦਾ ਪਾਣੀ ਖੜ੍ਹਾ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: ਕੈਨੇਡਾ ’ਚ ਮਕਾਨ ਖ਼ਰੀਦਣ ਵਾਲਿਆਂ ’ਤੇ ਸੰਕਟ, 40 ਫ਼ੀਸਦੀ ਵੱਧ ਸਕਦੀ ਹੈ EMI
ਉਨ੍ਹਾਂ ਕਿਹਾ, “ਨਾਰੋਵਾਲ ਜ਼ਿਲ੍ਹੇ ਵਿੱਚ 5 ਅਤੇ ਸ਼ੇਖੂਪੁਰਾ ਜ਼ਿਲ੍ਹੇ ਵਿੱਚ 2 ਵਿਅਕਤੀਆਂ ਦੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ। ਸੂਬੇ 'ਚ ਡੁੱਬਣ ਨਾਲ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਵੱਖ-ਵੱਖ ਇਲਾਕਿਆਂ 'ਚ ਬਿਜਲੀ ਦਾ ਕਰੰਟ ਲੱਗਣ ਨਾਲ 5 ਲੋਕਾਂ ਦੀ ਮੌਤ ਹੋ ਗਈ ਹੈ।' ਇਸ ਦੇ ਨਾਲ ਹੀ ਨਾਰੋਵਾਲ, ਲਾਹੌਰ, ਚਿਨਿਓਟ ਅਤੇ ਸ਼ੇਖੂਪੁਰਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਿਜਲੀ ਦੇ ਝਟਕੇ ਅਤੇ ਕੰਧ ਅਤੇ ਛੱਤ ਡਿੱਗਣ ਦੀਆਂ ਘਟਨਾਵਾਂ ਕਾਰਨ ਘੱਟੋ-ਘੱਟ 75 ਲੋਕ ਜ਼ਖ਼ਮੀ ਵੀ ਹੋਏ ਹਨ। ਰਾਹਤ ਅਤੇ ਬਚਾਅ ਕਾਰਜਾਂ ਵਿਚ ਲੱਗੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੋਮਵਾਰ ਸਵੇਰੇ ਰਾਜਧਾਨੀ ਇਸਲਾਮਾਬਾਦ ਦੇ ਉਪਨਗਰ ਸ਼ਹਿਜ਼ਾਦ ਟਾਊਨ ਇਲਾਕੇ ਵਿਚ ਇਕ ਘਰ ਦੀ ਛੱਤ ਡਿੱਗਣ ਨਾਲ ਇਕ ਔਰਤ ਅਤੇ 2 ਬੱਚਿਆਂ ਦੀ ਮੌਤ ਹੋ ਗਈ। ਸਥਾਨਕ ਪੁਲਸ ਨੇ ਲੋਕਾਂ ਨੂੰ ਬੇਲੋੜੀ ਯਾਤਰਾ ਤੋਂ ਬਚਣ ਅਤੇ ਮੀਂਙ ਦੇ ਮੌਸਮ ਦੌਰਾਨ ਸਾਵਧਾਨ ਰਹਿਣ, ਸਾਵਧਾਨੀ ਨਾਲ ਵਾਹਨ ਚਲਾਉਣ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਮਾਨਸੂਨ ਨੇ ਦਿੱਤੀ ਦਸਤਕ, ਡਿੱਗਿਆ ਪਾਰਾ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ ਅਪਡੇਟ
ਕੈਨੇਡਾ ’ਚ ਮਕਾਨ ਖ਼ਰੀਦਣ ਵਾਲਿਆਂ ’ਤੇ ਸੰਕਟ, 40 ਫ਼ੀਸਦੀ ਵੱਧ ਸਕਦੀ ਹੈ EMI
NEXT STORY