ਸਾਓ ਪਾਓਲੋ (ਯੂ. ਐੱਨ. ਆਈ.): ਦੱਖਣੀ ਬ੍ਰਾਜ਼ੀਲ ਦੇ ਰੀਓ ਗ੍ਰਾਂਡੇ ਡੋ ਸੁਲ ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਤੂਫਾਨ 'ਚ 5 ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਸੂਬੇ 'ਚ ਮੀਂਹ ਅਤੇ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 90 ਹੋ ਗਈ ਹੈ। ਰਾਜ ਦੀ ਸਿਵਲ ਡਿਫੈਂਸ ਏਜੰਸੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਰੂਗਵੇ ਅਤੇ ਅਰਜਨਟੀਨਾ ਦੀ ਸਰਹੱਦ ਨਾਲ ਲੱਗਦੇ ਰਾਜ ਵਿੱਚ ਰਿਕਾਰਡ ਮੀਂਹ, ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ 132 ਲੋਕ ਲਾਪਤਾ ਅਤੇ 361 ਜ਼ਖ਼ਮੀ ਹੋ ਗਏ ਹਨ। ਪਿਛਲੇ ਅੱਠ ਦਿਨਾਂ ਵਿੱਚ 200,000 ਤੋਂ ਵੱਧ ਵਸਨੀਕ ਆਪਣੇ ਘਰ ਛੱਡਣ ਲਈ ਮਜਬੂਰ ਹੋਏ ਹਨ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ : ਅਦਾਲਤ 'ਚ ਪੇਸ਼ ਹੋਏ ਅੱਤਵਾਦੀ ਨਿੱਝਰ ਦੇ ਹੱਤਿਆ ਦੇ ਤਿੰਨ ਦੋਸ਼ੀ
ਏਜੰਸੀ ਮੁਤਾਬਕ ਰਾਜਧਾਨੀ ਪੋਰਟੋ ਅਲੇਗਰੇ ਸਮੇਤ ਸੂਬੇ ਦੇ 497 ਸ਼ਹਿਰਾਂ 'ਚੋਂ 388 'ਚ 14 ਲੱਖ ਤੋਂ ਜ਼ਿਆਦਾ ਲੋਕ ਇਸ ਤਬਾਹੀ ਨਾਲ ਪ੍ਰਭਾਵਿਤ ਹੋਏ ਹਨ। ਸ਼ਹਿਰ ਦੀ 85 ਫ਼ੀਸਦੀ ਤੋਂ ਵੱਧ ਆਬਾਦੀ ਨੂੰ ਪੀਣ ਵਾਲਾ ਪਾਣੀ ਨਹੀਂ ਮਿਲ ਰਿਹਾ। ਰਾਜ ਭਰ ਵਿੱਚ ਕਲਾਸਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ, ਕਿਉਂਕਿ 790 ਸਕੂਲ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ, 388 ਨੂੰ ਨੁਕਸਾਨ ਪਹੁੰਚਿਆ ਹੈ ਅਤੇ ਹੋਰ 52 ਸਕੂਲ ਖਾਲੀ ਹੋਏ ਲੋਕਾਂ ਨੂੰ ਪਨਾਹ ਦੇ ਰਹੇ ਹਨ। ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਤਬਾਹੀ ਵਾਲੀਆਂ ਥਾਵਾਂ ਦਾ ਦੌਰਾ ਕੀਤਾ ਅਤੇ ਸੰਘੀ ਸਹਾਇਤਾ ਦਾ ਵਾਅਦਾ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੈਨੇਡਾ : ਅਦਾਲਤ 'ਚ ਪੇਸ਼ ਹੋਏ ਅੱਤਵਾਦੀ ਨਿੱਝਰ ਦੇ ਹੱਤਿਆ ਦੇ ਤਿੰਨ ਦੋਸ਼ੀ
NEXT STORY