ਬੀਜਿੰਗ (ਭਾਸ਼ਾ): ਚੀਨ ਦੇ ਗੁਆਂਗਡੋਂਗ ਸੂਬੇ ਵਿਚ ਵੀਰਵਾਰ ਨੂੰ ਇਕ ਹਾਈਵੇਅ ਦਾ ਇਕ ਹਿੱਸਾ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 48 ਹੋ ਗਈ। ਚੀਨ ਦੇ ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਮੇਝੋ ਸ਼ਹਿਰ ਪ੍ਰਸ਼ਾਸਨ ਨੇ ਦੱਸਿਆ ਕਿ ਬੁੱਧਵਾਰ ਤੜਕੇ 2 ਵਜੇ ਦੇ ਕਰੀਬ ਮੀਝੋ-ਦਾਬੂ ਹਾਈਵੇਅ ਦਾ 17.9 ਮੀਟਰ ਲੰਬਾ ਹਿੱਸਾ ਢਿੱਗਾਂ ਡਿੱਗਣ ਕਾਰਨ ਢਹਿ ਗਿਆ, ਜਿਸ ਨਾਲ 20 ਤੋਂ ਵੱਧ ਵਾਹਨ ਟੋਏ ਵਿੱਚ ਡਿੱਗ ਗਏ। ਚੀਨ ਦੀ ਸਰਕਾਰੀ ਸਮਾਚਾਰ ਏਜੰਸੀ 'ਸ਼ਿਨਹੂਆ' ਦੀ ਖਬਰ ਮੁਤਾਬਕ ਹੁਣ ਤੱਕ 48 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ।
ਪੜ੍ਹੋ ਇਹ ਅਹਿਮ ਖ਼ਬਰ-ਰੂਸ ਨੇ ਪੁਲਾੜ 'ਚ ਹਥਿਆਰਾਂ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਕੀਤਾ ਪੇਸ਼
ਬੁੱਧਵਾਰ ਨੂੰ ਮਰਨ ਵਾਲਿਆਂ ਦੀ ਗਿਣਤੀ 24 ਸੀ। ਗੁਆਂਗਡੋਂਗ ਸੂਬੇ ਦੇ ਕੁਝ ਹਿੱਸੇ ਪਿਛਲੇ ਦੋ ਹਫ਼ਤਿਆਂ ਤੋਂ ਮੀਂਹ ਅਤੇ ਹੜ੍ਹਾਂ ਦੇ ਨਾਲ-ਨਾਲ ਗੜਿਆਂ ਦੀ ਮਾਰ ਹੇਠ ਹਨ। ਖਬਰਾਂ ਮੁਤਾਬਕ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਇਸ ਹਾਦਸੇ ਤੋਂ ਬਾਅਦ ਬਚਾਅ ਕਾਰਜ ਨੂੰ ਲੈ ਕੇ ਅਹਿਮ ਨਿਰਦੇਸ਼ ਦਿੱਤੇ ਹਨ। ਸ਼ੀ ਜਿਨਪਿੰਗ ਨੇ ਨਿਰਦੇਸ਼ ਦਿੱਤਾ ਕਿ ਲੋਕਾਂ ਨੂੰ ਬਚਾਉਣ ਅਤੇ ਜ਼ਖਮੀਆਂ ਦੇ ਇਲਾਜ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਲਦੀ ਤੋਂ ਜਲਦੀ ਟੁੱਟੀਆਂ ਸੜਕਾਂ ਦੀ ਮੁਰੰਮਤ ਕਰਵਾ ਕੇ ਆਵਾਜਾਈ ਵਿਵਸਥਾ ਨੂੰ ਬਹਾਲ ਕਰਨ ਦੇ ਉਪਰਾਲੇ ਕੀਤੇ ਜਾਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜੇਲ੍ਹ ਜਾਣ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਟਰੰਪ ਨੇ ਜੱਜ ਨੂੰ 'ਧੋਖੇਬਾਜ਼' ਕਿਹਾ
NEXT STORY