ਰੋਮ (ਕੈਂਥ): ਸਰਬੰਸਦਾਨੀ ਸਾਹਿਬ-ਏ-ਕਮਾਲ ਨੀਲੇ ਦੇ ਸ਼ਾਹ ਅਸਵਾਰ ਕਲਗੀਧਰ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ: ਦੀ ਵਿਸਾਖੀ ਨੂੰ ਖਾਲਸੇ ਦੀ ਸਿਰਜਣਾ ਕਰਕੇ ਜੋ ਸਿੱਖ ਧਰਮ (ਪੰਥ) ਪੈਦਾ ਕੀਤਾ ਉਹ ਦੁਨੀਆ ਦੇ ਇਤਿਹਾਸ ਵਿੱਚ ਹਮੇਸ਼ਾ ਲਈ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਗਿਆ। ਦੁਨੀਆ ਦੇ ਵੱਖ-ਵੱਖ ਦੇਸ਼ਾਂ ਜਿੱਥੇ ਵੀ ਸਿੱਖ ਕੌਮ ਵੱਸਦੀ ਹੈ। ਇਸ ਦਿਨ ਨੂੰ ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਤੌਰ 'ਤੇ ਮਨਾਉਂਦੀ ਹੈ। ਇਸੇ ਹੀ ਲੜੀ ਤਹਿਤ ਉਤਰੀ ਇਟਲੀ ਦੇ ਸੂਬਾ ਇਮੀਲੀਆ ਰੋਮਾਨੀਆ ਦੇ ਜ਼ਿਲ੍ਹਾ ਪਾਰਮਾ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਤਿ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜ਼ਿਕਰਯੋਗ ਹੈ ਕਿ ਨਗਰ ਕੀਰਤਨ ਦੀ ਅਰੰਭਤਾ ਤੋਂ ਪਹਿਲਾਂ ਪਾਰਮਾ ਸ਼ਹਿਰ ਦੇ ਮੇਅਰ ਮੀਕੇਲੇ ਗੂਐਰਾ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਇਸ ਦਿਹਾੜੇ ਦੀਆਂ ਅਤੇ ਨਗਰ ਕੀਰਤਨ ਦੀਆਂ ਵਧਾਈਆਂ ਦਿੱਤੀਆਂ।


ਨਗਰ ਕੀਰਤਨ ਦੀ ਅਰੰਭਤਾ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਾਢੇ ਗਿਆਰਾਂ ਵਜੇ ਗੁਰਦੁਆਰਾ ਸਾਹਿਬ ਤੋਂ ਹੋਈ। ਨਗਰ ਕੀਰਤਨ ਸ਼ਹਿਰ ਵਿੱਚੋ ਪ੍ਰਕਰਮਾ ਕਰਦਾ ਹੋਇਆ ਸ਼ਾਮ ਤਿੰਨ ਵੱਜ ਕੇ ਤੀਹ ਮਿੰਟ ਤੇ ਗੁਰਦੁਆਰਾ ਸਾਹਿਬ ਵਿਖੇ ਵਾਪਸ ਪਹੁੰਚਿਆ। ਇਸ ਨਗਰ ਕੀਰਤਨ ਵਿੱਚ ਪੰਥ ਦੇ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆ ਵੱਲੋ ਸ਼ਬਦ ਗੁਰਬਾਣੀ ਅਤੇ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ। ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਸਜਾ ਪਾਲਕੀ ਦੇ ਪਿੱਛੇ-ਪਿੱਛੇ ਗੁਰੂ ਜਸ ਕਰ ਰਹੀਆਂ ਸਨ। ਮੌਸਮ ਬਹੁਤ ਸੋਹਾਵਣਾ ਸੀ। ਗੁਰਬਾਣੀ ਦੇ ਅੰਮ੍ਰਿਤ ਮਈ ਬੋਲਾਂ ਦੀ ਧੁਨੀ ਵਾਤਾਵਰਨ ਵਿੱਚ ਸੁਗੰਧੀ ਘੋਲ ਰਹੀ ਸੀ। ਸਮਾਂ ਜਿਵੇਂ ਰੁਕ ਗਿਆ ਹੋਵੇ।

ਪੜ੍ਹੋ ਇਹ ਅਹਿਮ ਖ਼ਬਰ-ਕੁਵੈਤ 'ਚ ਪਹਿਲੀ ਵਾਰ 'ਹਿੰਦੀ' 'ਚ ਰੇਡੀਓ ਦਾ ਪ੍ਰਸਾਰਣ, ਭਾਰਤੀ ਦੂਤਘਰ ਨੇ ਕੀਤੀ ਸ਼ਲਾਘਾ
ਸੰਗਤਾਂ ਗੁਰੂ ਸਾਹਿਬ ਦੇ ਪ੍ਰੇਮ ਅਤੇ ਨਗਰ ਕੀਰਤਨ ਦੇ ਉਤਸ਼ਾਹ ਵਿੱਚ ਖੀਵੀਆਂ ਹੋਈਆਂ ਸੜਕ ਤੇ ਝਾੜੂ ਲਗਾ ਅਤੇ ਜਲ ਛਿੜਕਾਅ ਰਹੀਆਂ ਸਨ। ਗੁਰੂ ਸਾਹਿਬ ਜੀ ਦਾ ਇੰਨਾ ਸਤਿਕਾਰ ਵੇਖਕੇ ਇਟਾਲੀਅਨ ਲੋਕ ਵੀ ਵਾਹ-ਵਾਹ ਕਰ ਰਹੇ ਸਨ। ਨੌਜਵਾਨ,ਬੱਚੇ ਬਜ਼ੁਰਗ ਸਭ ਗੁਰੂ ਸਾਹਿਬ ਦੀ ਕੀਰਤੀ ਕਰ ਰਹੇ ਸਨ। ਸਿੱਖ ਮਾਰਸ਼ਲ ਆਰਟ ਗੱਤਕੇ ਦੀ ਟੀਮ ਵੱਲੋਂ ਗੱਤਕੇ ਦੇ ਅਦਭੁੱਤ ਜੌਹਰ ਦਿਖਾਏ ਗਏ। ਕਲਤੂਰਾ ਸਿੱਖ ਸੰਸਥਾ ਅਤੇ ਸਿੱਖੀ ਸੇਵਾ ਸੁਸਾਇਟੀ ਦੇ ਸਿੰਘਾਂ ਵੱਲੋਂ ਸਿੱਖ ਧਰਮ ਨਾਲ ਸਬੰਧਤ ਕਿਤਾਬਾਂ ਇਟਾਲੀਅਨ ਭਾਈਚਾਰੇ ਵਿੱਚ ਫਰੀ ਵੰਡੀਆਂ ਗਈਆਂ। ਇਸ ਮੌਕੇ ਸੇਵਾਦਾਰਾਂ ਵੱਲੋਂ ਆਈਆਂ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਭੋਜਨ ਦੇ ਲੰਗਰ ਵੀ ਲਗਾਏ ਗਏ ਸਨ। ਨਗਰ ਕੀਰਤਨ ਦੀ ਸਮਾਪਤੀ ਮੌਕੇ ਅਰਦਾਸ ਤੋਂ ਬਾਅਦ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸੇਵਾਦਾਰ ਭਾਈ ਭੁਪਿੰਦਰ ਸਿੰਘ, ਲਖਵਿੰਦਰ ਸਿੰਘ, ਇੰਦਰਸ਼ਿਵਦਿਆਲ ਸਿੰਘ, ਸੁਖਜਿੰਦਰ ਸਿੰਘ, ਗੁਰਦੇਵ ਸਿੰਘ, ਬਲਵੰਤ ਸਿੰਘ, ਦਲਜੀਤ ਸਿੰਘ, ਆਤਮਾ ਸਿੰਘ, ਪ੍ਰੇਮ ਸਿੰਘ, ਪਰਮਜੀਤ ਸਿੰਘ, ਜਸਪਾਲ ਸਿੰਘ ਵੱਲੋਂ ਪਹੁੰਚੀਆਂ ਸਮੂਹ ਸੰਗਤਾਂ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ,ਲੰਗਰਾਂ ਦੇ ਸੇਵਾਦਾਰਾਂ,ਪਤਵੰਤੇ ਸੱਜਣਾਂ ਅਤੇ ਇਟਾਲੀਅਨ ਇੰਡੀਅਨ ਪ੍ਰੈਸ ਕਲੱਬ ਦਾ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨ ਲਈ ਧੰਨਵਾਦ ਕੀਤਾ ਅਤੇ ਸਿਰੋਪਾਓ ਦੀ ਬਖਸ਼ਿਸ਼ ਵੀ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਸਾਰੇ ਸਮਾਗਮ ਦਾ ਲਾਈਵ ਕਲਤੂਰਾ ਸਿੱਖ ਟੀ ਵੀ 'ਤੇ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ 'ਚ 19 ਸਾਲ ਦੇ 2 ਭਾਰਤੀ ਵਿਦਿਆਰਥੀਆਂ ਦੀ ਮੌਤ
NEXT STORY