ਓਟਾਵਾ— ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਆਪਣੇ ਭਾਰਤ ਦੌਰੇ 'ਤੇ ਆ ਰਹੇ ਹਨ। ਇਸ ਦੌਰਾਨ ਉਹ 19 ਤੋਂ 22 ਅਪ੍ਰੈਲ ਤੱਕ ਉਹ ਅੰਮ੍ਰਿਤਸਰ, ਜਲੰਧਰ ਅਤੇ ਚੰਡੀਗੜ੍ਹ ਦਾ ਦੌਰਾ ਕਰਨਗੇ। ਆਪਣੇ ਭਾਰਤ ਦੌਰੇ ਤੋਂ ਪਹਿਲਾਂ ਉਨ੍ਹਾਂ ਨੇ ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਆਪਣੇ ਭਾਰਤ ਦੌਰੇ ਨੂੰ ਲੈ ਕੇ ਉਤਸੁਕ ਹਨ। ਉਹ ਭਾਰਤ ਅਤੇ ਕੈਨੇਡਾ ਦੇ ਦੋਪੱਖੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਖੁਸ਼ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੌਰੇ ਵਿਚ ਸੁਰੱਖਿਆ, ਨਵੀਨਤਾ, ਸੱਭਿਆਚਾਰ ਅਤੇ ਵਪਾਰ ਵਰਗੇ ਮੁੱਦੇ ਮੁੱਖ ਰਹਿਣਗੇ। ਦੋਵੇਂ ਦੇਸ਼ ਇਨ੍ਹਾਂ ਮੁੱਦਿਆਂ 'ਤੇ ਮਿਲ ਕੇ ਕੰਮ ਕਰਨਗੇ।
ਚੀਨ ਨੇ ਉੱਤਰ ਕੋਰੀਆ ਵਿਚਾਲੇ ਹਵਾਈ ਸੇਵਾ ਨੂੰ ਕੀਤਾ ਮੁਲਤਵੀ
NEXT STORY