ਇਟਲੀ (ਕੈਂਥ) : ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਅਤੇ ਨੁਕਸਾਨ ਕਰਨ ਦੀਆਂ ਘਟਨਾਵਾਂ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ Worldwide BSP Supporters Team ਨਾਲ ਜੁੜੇ ਪ੍ਰਭਦਿਆਲ ਇਟਲੀ ਨੇ ਪੰਜਾਬ ਸਰਕਾਰ ਤੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਪ੍ਰਭਦਿਆਲ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਿਰਫ਼ ਇੱਕ ਮਹਾਨ ਸ਼ਖ਼ਸੀਅਤ ਨਹੀਂ, ਸਗੋਂ ਭਾਰਤੀ ਸੰਵਿਧਾਨ, ਸਮਾਨਤਾ, ਆਜ਼ਾਦੀ ਅਤੇ ਸਮਾਜਿਕ ਨਿਆਂ ਦੇ ਪ੍ਰਤੀਕ ਹਨ। ਉਨ੍ਹਾਂ ਦੇ ਬੁੱਤਾਂ ਦੀ ਬੇਅਦਬੀ ਕਿਸੇ ਵੀ ਸੱਭਿਅਕ ਸਮਾਜ ਲਈ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਸਮਾਜ ਵਿੱਚ ਬੇਚੈਨੀ ਪੈਦਾ ਕਰ ਸਕਦੀਆਂ ਹਨ। ਇਸ ਲਈ ਪੰਜਾਬ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਬਿਨਾਂ ਕਿਸੇ ਪੱਖਪਾਤ ਦੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਪ੍ਰਭਦਿਆਲ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਬਾਬਾ ਸਾਹਿਬ ਡਾ. ਅੰਬੇਡਕਰ ਅਤੇ ਸਾਹਿਬ ਕਾਂਸ਼ੀ ਰਾਮ ਜੀ ਦੇ ਮਿਸ਼ਨ ਨਾਲ ਜੁੜੇ ਹੋਏ ਹਨ। ਪੰਜਾਬ ਵਿੱਚ ਰਹਿੰਦਿਆਂ ਉਹ ਲੰਬੇ ਸਮੇਂ ਤੱਕ ਬਹੁਜਨ ਸਮਾਜ ਪਾਰਟੀ ਨਾਲ ਜੁੜ ਕੇ ਕੰਮ ਕਰਦੇ ਰਹੇ ਹਨ। ਇਟਲੀ ਆਉਣ ਤੋਂ ਬਾਅਦ ਵੀ ਉਨ੍ਹਾਂ ਨੇ ਬਾਬਾ ਸਾਹਿਬ ਅਤੇ ਸਾਹਿਬ ਕਾਂਸ਼ੀ ਰਾਮ ਦੇ ਵਿਚਾਰਾਂ ਅਤੇ ਮਿਸ਼ਨ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਈ ਰੱਖਿਆ। ਇਟਲੀ ਵਿੱਚ ਬਾਬਾ ਸਾਹਿਬ ਜੀ ਦੇ ਨਾਮ ’ਤੇ ਸੰਸਥਾ ਸਥਾਪਤ ਕਰਕੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਉਹ Worldwide BSP Supporters Team ਨਾਲ ਜੁੜ ਕੇ ਵੀ ਸਰਗਰਮੀ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਭਰ ਵਿੱਚ ਸਥਾਪਤ ਬਾਬਾ ਸਾਹਿਬ ਦੇ ਬੁੱਤਾਂ ਦੀ ਸੁਰੱਖਿਆ ਲਈ ਢੁੱਕਵੇਂ ਅਤੇ ਸਥਾਈ ਸੁਰੱਖਿਆ ਪ੍ਰਬੰਧ ਕੀਤੇ ਜਾਣ। ਸੰਵੇਦਨਸ਼ੀਲ ਥਾਵਾਂ ’ਤੇ ਨਿਗਰਾਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾਣ, ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ। ਪ੍ਰਭਦਿਆਲ ਨੇ ਕਿਹਾ ਕਿ ਬਾਬਾ ਸਾਹਿਬ ਦਾ ਸਨਮਾਨ ਕਰਨਾ ਕੇਵਲ ਕਿਸੇ ਇੱਕ ਵਰਗ ਦੀ ਨਹੀਂ, ਸਗੋਂ ਹਰ ਭਾਰਤੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੰਵਿਧਾਨਕ ਮੁੱਲਾਂ ਅਤੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਬਣਾਉਣ ਲਈ ਠੋਸ ਕਦਮ ਚੁੱਕੇ ਜਾਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਗੱਲਬਾਤ ਤੇ ਕੂਟਨੀਤੀ ਨਾਲ ਹੱਲ ਹੋਵੇ ਪੱਛਮੀ ਏਸ਼ੀਆ ਦਾ ਸੰਕਟ', ਈਰਾਨੀ ਰਾਸ਼ਟਰਪਤੀ ਨੂੰ ਬੋਲੇ PM ਮੋਦੀ
NEXT STORY