ਰੋਮ (ਦਲਵੀਰ ਸਿੰਘ ਕੈਂਥ) : ਮਹਾਨ ਕ੍ਰਾਂਤੀਕਾਰੀ, ਅਧਿਆਤਮਵਾਦੀ, ਸ਼੍ਰੋਮਣੀ ਸੰਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਰਚੀ ਇਲਾਹੀ ਬਾਣੀ ਅਨੁਸਾਰ ਆਪਣੇ ਜੀਵਨ ਦਾ ਪੱਧਰ ਉੱਚਾ ਚੁੱਕ ਕੇ ਸਾਰੇ ਗੁਰਮੁੱਖ ਪਿਆਰੇ ਬਣ ਕੇ ਸਮਾਜ ਵਿੱਚੋਂ ਜਾਤ-ਪਾਤ ਅਤੇ ਊਚ-ਨੀਚ ਨੂੰ ਨਕਾਰਦਿਆਂ ਸੋਹਣਾ ਸਮਾਜ ਸਿਰਜਣ ਲਈ ਅੱਗੇ ਆਈਏ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਟਲੀ ਦੇ ਸਿਰਮੌਰ ਢਾਡੀ ਗਿਆਨੀ ਸੁਖਵੀਰ ਸਿੰਘ ਭੌਰ ਨੇ ਗੁਰਦੁਆਰਾ ਸਾਹਿਬ ਸਿੰਘ ਸਭਾ ਨਵੀਂ ਇਮਾਰਤ ਮਿਲੀਆਰਾ ਰੋਡ ਨੰਬਰ 47 ਪੁਨਤੀਨੀਆ (ਲਾਤੀਨਾ) ਵਿਖੇ ਗਰੀਬਾਂ ਦੇ ਮਸੀਹਾ ਧੰਨ-ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਨਾਏ ਗਏ 649ਵੇਂ ਪ੍ਰਕਾਸ਼ ਪੁਰਬ ਮੌਕੇ ਦਰਬਾਰ ਵਿੱਚ ਜੁੜ ਬੈਠੀਆਂ ਸੰਗਤਾਂ ਨਾਲ ਕਰਦਿਆਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਸਾਨੂੰ ਬਲ ਬਖਸ਼ਣ ਕਿ ਆਪਾਂ ਸਾਰੇ ਸਤਿਗੁਰੂ ਰਵਿਦਾਸ ਮਹਾਰਾਜ ਦੇ ਦੱਸੇ ਮਾਰਗ 'ਤੇ ਚੱਲ ਸਕੀਏ।

ਇਸ ਮੌਕੇ ਢਾਡੀ ਸੁਖਵੀਰ ਸਿੰਘ ਭੌਰ ਦੇ ਜੱਥੇ ਗਿਆਨੀ ਇੰਦਰਜੀਤ ਸਿੰਘ ਰਾਣਾ, ਗਿਆਨੀ ਗੁਰਪ੍ਰੀਤ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਬੇਬਾਕ ਤੇ ਬੁਲੰਦ ਆਵਾਜ਼ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਦੇ ਸੁਪਨ ਸ਼ਹਿਰ ਨੂੰ ਆਪਣੀਆਂ ਜੋਸ਼ੀਲੀਆਂ ਢਾਡੀ ਵਾਰਾਂ ਰਾਹੀਂ ਵਸਾਉਣ ਦਾ ਹੋਕਾ ਦਿੱਤਾ। ਇਸ ਮੌਕੇ ਭਾਈ ਲਵਪ੍ਰੀਤ ਸਿੰਘ ਧਰਮਕੋਟ ਗੁਰੂ ਦੇ ਵਜ਼ੀਰ, ਭਾਈ ਦਲਜੀਤ ਸਿੰਘ ਸੋਢੀ ਮੁੱਖ ਸੇਵਾਦਾਰ ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘ ਸਭਾ ਨਵੀਂ ਇਮਾਰਤ ਪੁਨਤੀਨੀਆ ਨੇ ਪ੍ਰਕਾਸ਼ ਪੁਰਬ ਵਿੱਚ ਇਲਾਕੇ ਭਰ ਤੋਂ ਆਈਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਸਤਿਗੁਰੂ ਰਵਿਦਾਸ ਮਹਾਰਾਜ ਦੀ ਧੰਨ ਸ਼੍ਰੀ ਗ੍ਰੰਥ ਸਾਹਿਬ ਜੀਓ ਵਿੱਚ ਸੁਸ਼ੋਭਿਤ ਬਾਣੀ ਜਿੱਥੇ ਸਾਨੂੰ ਵਹਿਮਾਂ-ਭਰਮਾਂ ਤੋਂ ਬਾਹਰ ਨਿਕਲ ਸੱਚ ਨਾਲ ਜੁੜਨ ਦਾ ਸੰਦੇਸ਼ ਦਿੰਦੀ ਹੈ, ਉੱਥੇ ਮਧੂ ਮੱਖੀਆਂ ਵਾਂਗਰ ਆਪਸ ਵਿੱਚ ਰਲ-ਮਿਲ ਕੇ ਰਹਿਣ ਲਈ ਵੀ ਪ੍ਰੇਰਿਤ ਕਰਦੀ ਹੈ।
ਇਸ ਪ੍ਰਕਾਸ਼ ਦਿਵਸ ਸਮਾਗਮ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਸੇਵਾ ਭਾਈ ਵਿਨੋਦ ਕੁਮਾਰ ਬੱਬੂ ਵੱਲੋਂ ਨਿਭਾਈ ਗਈ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਢਾਡੀ ਜੱਥੇ ਸਮੇਤ ਸਮੂਹ ਸੇਵਾਦਾਰਾਂ ਦਾ ਗੁਰੂ ਦੀ ਬਖ਼ਸ਼ਿਸ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ।
ਸ੍ਰੀ ਗੁਰੂ ਰਵਿਦਾਸ ਟੈਂਪਲ ਰਿਜੋਮਿਲੀਆ ਵਲੋਂ ਸੰਤਾ ਵਿਤੋਰੀਆ 'ਚ ਗੁਰਪੁਰਬ ਸਬੰਧੀ ਵਿਸ਼ੇਸ਼ ਸਮਾਗਮ 1 ਮਾਰਚ ਨੂੰ
NEXT STORY