ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਸਰਕਾਰ ਨੇ ਅਗਲੇ ਪੰਦਰਵਾੜੇ ਲਈ ਪੈਟਰੋਲ ਦੀ ਕੀਮਤਾਂ 'ਚ ਕੋਈ ਤਬਦੀਲੀ ਨਹੀਂ ਕੀਤੀ, ਜਦਕਿ ਹਾਈ-ਸਪੀਡ ਡੀਜ਼ਲ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਇਹ ਐਲਾਨ ਐਤਵਾਰ ਨੂੰ ਵਿੱਤ ਵਿਭਾਗ ਵੱਲੋਂ ਕੀਤਾ ਗਿਆ, ਜਿਸ ਵਿੱਚ ਕਿਹਾ ਗਿਆ ਕਿ ਇਹ ਫ਼ੈਸਲਾ ਆਇਲ ਐਂਡ ਗੈਸ ਰੈਗੂਲੇਟਰੀ ਅਥਾਰਟੀ (ਓਗਰਾ) ਅਤੇ ਸੰਬੰਧਿਤ ਅਧਿਕਾਰੀਆਂ ਦੀ ਸਿਫ਼ਾਰਸ਼ਾਂ 'ਤੇ ਲਿਆ ਗਿਆ ਹੈ।
ਇਹ ਵੀ ਪੜ੍ਹੋ: ਡੰਕੀ ਨਹੀਂ, 'ਕਾਤਲ' ਰੂਟ ! ਵਿਦੇਸ਼ ਜਾਣ ਦੀ ਚਾਹ ਨੇ ਇਕ ਵਾਰ ਫ਼ਿਰ ਨਿਗਲ਼ੀਆਂ 70 ਜਾਨਾਂ
ਇਹ ਦੂਜੀ ਵਾਰ ਹੈ ਜਦੋਂ ਸਰਕਾਰ ਨੇ ਡੀਜ਼ਲ ਦੀ ਕੀਮਤ ਘਟਾਈ ਹੈ ਪਰ ਪੈਟਰੋਲ ਦੀ ਕੀਮਤ ਵਿਚ ਕੋਈ ਬਦਲਾਅ ਨਹੀਂ ਹੋਇਆ। ਇਸ ਤੋਂ ਪਹਿਲਾਂ 15 ਅਗਸਤ ਨੂੰ ਵੀ ਸਰਕਾਰ ਨੇ ਹਾਈ-ਸਪੀਡ ਡੀਜ਼ਲ ਦੀ ਕੀਮਤ 'ਚ 12.84 ਰੁਪਏ ਦੀ ਵੱਡੀ ਕਟੌਤੀ ਕੀਤੀ ਸੀ, ਪਰ ਪੈਟਰੋਲ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ।
ਇਹ ਵੀ ਪੜ੍ਹੋ: ਬੱਬੂ ਮਾਨ ਵੱਲੋਂ ਕੈਨੇਡਾ ਸ਼ੋਅ ਦੀ ਸਮੁੱਚੀ ਕਮਾਈ ਹੜ੍ਹ ਪੀੜਤਾਂ ਵਾਸਤੇ ਦਾਨ ਕਰਨ ਦਾ ਐਲਾਨ
ਨਵੀਆਂ ਕੀਮਤਾਂ ਅਨੁਸਾਰ, ਹਾਈ-ਸਪੀਡ ਡੀਜ਼ਲ ਹੁਣ 269.99 ਰੁਪਏ ਪ੍ਰਤੀ ਲੀਟਰ ਵਿੱਚ ਮਿਲੇਗਾ। ਲਾਈਟ ਡੀਜ਼ਲ ਤੇਲ ਦੀ ਕੀਮਤ 2.40 ਰੁਪਏ ਘਟਾ ਕੇ 159.76 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਮਿੱਟੀ ਦੇ ਤੇਲ ਦੀ ਕੀਮਤ 1.46 ਰੁਪਏ ਘਟਾ ਕੇ 178.81 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਵੱਡੀ ਖਬਰ; ਰਾਮਾਇਣ ਦੇ ਨਿਰਮਾਤਾ ਰਾਮਾਨੰਦ ਸਾਗਰ ਦੇ ਪੁੱਤਰ ਦਾ ਦੇਹਾਂਤ
ਦੂਜੇ ਪਾਸੇ, ਪੈਟਰੋਲ ਦੀ ਕੀਮਤ 264.61 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਰਹੇਗੀ। ਵਿੱਤ ਵਿਭਾਗ ਨੇ ਆਪਣੇ ਬਿਆਨ 'ਚ ਕਿਹਾ ਹੈ ਕਿ ਇਹ ਕੀਮਤਾਂ ਸੋਮਵਾਰ ਤੋਂ ਲਾਗੂ ਹੋਣਗੀਆਂ ਅਤੇ ਅਗਲੇ ਪੰਦਰਵਾੜੇ ਲਈ ਲਾਗੂ ਰਹਿਣਗੀਆਂ।
ਇਹ ਵੀ ਪੜ੍ਹੋ: ਵੱਡੀ ਖਬਰ; ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਛੋਟੀ ਉਮਰੇ ਦੁਨੀਆ ਨੂੰ ਕਿਹਾ ਅਲਵਿਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡਾ ਹਾਦਸਾ: ਹਵਾਈ ਅੱਡੇ 'ਤੇ ਆਪਸ 'ਚ ਟਕਰਾਏ 2 ਜਹਾਜ਼, 3 ਲੋਕਾਂ ਦੀ ਮੌਤ
NEXT STORY