ਲੰਡਨ ( ਜ .ਬ.)- ਕਾਂਗਰਸ ਦੇ ਸਾਬਕਾ ਸਾਂਸਦ ਅਤੇ ਅੰਮ੍ਰਿਤਸਰ ਪੂਰਬੀ ਹਲਕੇ ਦੇ ਇੰਚਾਰਜ ਜਸਬੀਰ ਸਿੰਘ ਡਿੰਪਾ ਕੁਝ ਦਿਨਾਂ ਦੀ ਨਿਜੀ ਫੇਰੀ ਕਾਰਨ ਇੰਗਲੈਂਡ ਪੁੱਜੇ, ਜਿੱਥੇ ਵੱਖ-ਵੱਖ ਸ਼ਹਿਰਾਂ 'ਚ ਵੱਸਦੇ ਪੰਜਾਬੀ ਭਾਈਚਾਰੇ ਸਮੇਤ ਉਹਨਾਂ ਦੇ ਸਮਰਥਕਾਂ ਵੱਲੋਂ ਡਿੰਪਾ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ 'ਤੇ ਆਯੋਜਿਤ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ. ਡਿੰਪਾ ਨੇ ਕਿਹਾ ਕਿ ਉਹ ਅਤੇ ਉਹਨਾਂ ਦਾ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਕਾਂਗਰਸ ਪਾਰਟੀ ਨਾਲ ਜੁੜ ਕੇ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ। ਅਤੇ ਅਜੋਕੇ ਸਮੇਂ 'ਚ ਵੀ ਪੰਜਾਬ ਦੇ ਬਹੁ ਗਿਣਤੀ ਲੋਕ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਅਗਲੇਰੀ ਸਰਕਾਰ ਦੇ ਹੱਥਾਂ 'ਚ ਆਪਣਾ ਭਵਿੱਖ ਸੁਰੱਖਿਤ ਸਮਝਦੇ ਹਨ|
ਪੜ੍ਹੋ ਇਹ ਅਹਿਮ ਖ਼ਬਰ-ਵਿਗਿਆਨੀਆਂ ਦਾ ਕਮਾਲ, ਮਨੁੱਖੀ ਦਿਮਾਗੀ ਸੈੱਲਾਂ ਤੋਂ ਬਣਾਇਆ 'ਕੰਪਿਊਟਰ'
ਉਹਨਾਂ ਦੱਸਿਆ ਕਿ ਪੰਜਾਬ ਦੀਆਂ ਸਰਕਾਰਾਂ ਨੂੰ ਹੋਂਦ 'ਚ ਲਿਆਉਣ ਲਈ ਪਰਦੇਸਾਂ 'ਚ ਵੱਸਦੇ ਪੰਜਾਬੀ ਭਾਈਚਾਰੇ ਦਾ ਅਹਿਮ ਰੋਲ ਰਿਹਾ ਹੈ ਕਿਉਂਕਿ ਵਿਦੇਸ਼ਾਂ 'ਚ ਵੱਸਦੇ ਪੰਜਾਬੀ ਹਮੇਸ਼ਾ ਹੀ ਪੰਜਾਬ ਨਾਲ ਜੁੜੀਆਂ ਸਮੱਸਿਆਵਾਂ ਪ੍ਰਤੀ ਚਿੰਤਾ ਮਹਿਸੂਸ ਕਰਦੇ ਹਨ| ਪੰਜਾਬ ਦੀ ਮੌਜੂਦਾ ਆਪ ਸਰਕਾਰ ਦੀ ਕਾਰਜਸ਼ੈਲੀ 'ਤੇ ਕਿੰਤੂ ਕਰਦਿਆਂ ਸ. ਡਿੰਪਾ ਨੇ ਕਿਹਾ ਕਿ ਆਪ ਸਰਕਾਰ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ 'ਤੇ ਖਰੀ ਨਹੀਂ ਉੱਤਰ ਸਕੀ, ਜਿਸ ਕਾਰਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ। ਇਸ ਮੌਕੇ 'ਤੇ ਗੁਰਭੇਜ ਸਿੰਘ ਸਾਬਕਾ ਸਰਪੰਚ ਭੀਲੋਵਾਲ, ਹਰਿਕੀਰਤ ਸਿੰਘ, ਅਮਨ ਲਿਦੜ, ਰੁਪਿੰਦਰ ਸਿੰਘ, ਸ਼ੀਤਲ ਸਿੰਘ ਗਿੱਲ, ਲਖਵਿੰਦਰ ਸਿੰਘ ਜੌਹਲ,ਯਾਦਵਿੰਦਰ ਸਿੰਘ ਯਾਦੀ ਧਰਦੇਓ, ਮੰਗਤ ਸਿੰਘ ਪਲਾਹੀ ਸਮੇਤ ਹੋਰ ਬਹੁਤ ਸਾਰੇ ਪਤਵੰਤੇ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਵੱਡੀ ਖ਼ਬਰ : ਸਕੂਲ 'ਤੇ ਹੋ ਗਿਆ ਹਮਲਾ! 25 ਦੀ ਮੌਤ, 55 ਹੋਰ ਜ਼ਖ਼ਮੀ
NEXT STORY