ਇਟਲੀ (ਕੈਂਥ) ਜਿਵੇਂ-ਜਿਵੇਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ,ਅਕਾਲੀ ਦਲ ਦੀਆਂ ਵਿਦੇਸ਼ਾਂ ਦੀਆਂ ਇਕਾਈਆਂ ਨੇ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਇਟਲੀ ਦੇ ਆਗੂਆਂ ਦੁਆਰਾ ਬੀਤੇ ਦਿਨ ਵਿਚੈਂਸਾ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ।ਮੀਟਿੰਗ ਦੀ ਕਾਰਵਾਈ ਬਾਰੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਇਟਲੀ ਦੇ ਪ੍ਰਧਾਨ ਸ: ਜਗਵੰਤ ਸਿੰਘ ਲਹਿਰਾ ਅਤੇ ਸੀਨੀਅਰ ਮੀਤ ਪ੍ਰਧਾਨ ਸ: ਗੁਰਚਰਨ ਸਿੰਘ ਭੁੰਗਰਨੀ ਨੇ ਦੱਸਿਆ ਕਿ ਸਾਲ 2027 ਦੀਆਂ ਚੋਣਾਂ ਨੂੰ ਲੈ ਕੇ ਇਟਲੀ ਵਿੱਚ ਅਕਾਲੀ ਆਗੂ ਅਤੇ ਵਰਕਰਾਂ ਨੇ ਅਗੇਤੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਤਹਿਤ ਇਨਾਂ ਚੋਣਾਂ ਵਿੱਚ ਪ੍ਰਚਾਰ ਦੇ ਲਈ ਇਟਲੀ ਤੋਂ ਅਕਾਲੀ ਵਰਕਰਾਂ ਦੇ ਵਿਸ਼ੇਸ਼ ਦਸਤੇ ਪੰਜਾਬ ਜਾਣਗੇ।
ਸ: ਲਹਿਰਾ ਅਤੇ ਭੁੰਗਰਨੀ ਨੇ ਦੱਸਿਆ ਕਿ ਵਿਚੈਂਸਾ ਵਿਖੇ ਹੋਈ ਮੰਟਿੰਗ ਵਿੱਚ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕਰਕੇ ਭਵਿੱਖਵਰਤੀ ਰਣਨੀਤੀ ਤੈਅ ਕੀਤੀ। ਆਗੂਆਂ ਨੇ ਦਾਅਵਾ ਕੀਤਾ ਕਿ ਸਾਲ 2027 ਦੀਆਂ ਚੋਣਾਂ ਵਿੱਚ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਸੁਚੱਜੀ ਅਗਵਾਈ ਹੇਠ ਅਕਾਲੀ ਉਮੀਦਵਾਰ ਹਰੇਕ ਇਲਾਕੇ ਵਿੱਚ ਸ਼ਾਨਦਾਰ ਜਿੱਤ ਹਾਸਿਲ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਯੂਰਪ ਦੀਆਂ ਸਮੂਹ ਗੁਰੂ ਰਵਿਦਾਸ ਸਭਾਵਾਂ ਨੇ ਪਦਮ ਸ਼੍ਰੀ 108 ਸੰਤ ਨਿਰੰਜਨ ਦਾਸ ਮਹਾਰਾਜ ਜੀ ਨੂੰ ਕੀਤੀ ਬੇਨਤੀ
NEXT STORY