ਕ੍ਰਦ੍ਰਜ਼/ਕੈਲੇਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ)- ਦੁਨੀਆ ਭਰ ਵਿਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸੇ ਕੜੀ ਤਹਿਤ ਫਰਿਜ਼ਨੋ ਦੇ ਨੇੜਲੇ ਸ਼ਹਿਰ ਕ੍ਰਦ੍ਰਜ਼ ਦੇ ਗੁਰੂ ਘਰ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਲ ਮੌਕੇ ਵਿਸ਼ੇਸ਼ ਦੀਵਾਨ ਸਜਾਏ ਗਏ। ਇਸ ਮੌਕੇ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਇਹ ਵੀ ਪੜ੍ਹੋ: ਪਾਕਿਸਤਾਨ ਦਾ ਸਿੱਖ ਸ਼ਰਧਾਲੂਆਂ ਲਈ ਵੱਡਾ ਐਲਾਨ, ਗੁਰੂ ਧਾਮਾਂ ਦੇ ਦਰਸ਼ਨਾਂ ਲਈ ਨਹੀਂ ਲੱਗੇਗੀ ਵੀਜ਼ਾ ਫੀਸ
ਭਾਈ ਪਰਮਪਾਲ ਸਿੰਘ ਨੇ ਵੀ ਹਾਜ਼ਰੀ ਲਵਾਈ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਸੰਗਤਾਂ ਨੇ ਨਿਸ਼ਾਨ ਸਾਹਿਬ ਨੇੜੇ ਦੀਵੇ ਜਗਾ ਕੇ ਦੀਵਾਲੀ ਮਨਾਈ। ਉਪਰੰਤ ਪਟਾਕਿਆਂ ਦੇ ਦਿਲਕਸ਼ ਨਜ਼ਾਰਿਆਂ ਦਾ ਸੰਗਤ ਨੇ ਅਨੰਦ ਮਾਣਿਆ। ਇਸ ਮੌਕੇ ਉੱਘੇ ਫਾਰਮਰ ਚਰਨਜੀਤ ਸਿੰਘ ਬਾਠ, ਅਵਤਾਰ ਗਿੱਲ ਅਤੇ ਗੁਰੂ ਘਰ ਦੀ ਕਮੇਟੀ ਨੇ ਸੰਗਤ ਨੂੰ ਦਿਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ।
ਇਹ ਵੀ ਪੜ੍ਹੋ: ਕੈਨੇਡਾ ਦੇ ਵੈਨਕੂਵਰ ਦੇ ਸਭ ਤੋਂ ਵੱਡੇ ਗੁਰਦੁਆਰੇ ਦੇ ਬਾਹਰ ਪ੍ਰਦਰਸ਼ਨ ਦੇ ਡਰੋਂ ਬਫਰ ਜ਼ੋਨ ਬਣਾਉਣ ਦਾ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ ਦਾ ਸਿੱਖ ਸ਼ਰਧਾਲੂਆਂ ਲਈ ਵੱਡਾ ਐਲਾਨ, ਗੁਰੂ ਧਾਮਾਂ ਦੇ ਦਰਸ਼ਨਾਂ ਲਈ ਨਹੀਂ ਲੱਗੇਗੀ ਵੀਜ਼ਾ ਫੀਸ
NEXT STORY