ਗੁਰਦਾਸਪੁਰ/ਇਸਲਾਮਾਬਾਦ (ਵਿਨੋਦ)– ਪਾਕਿਸਤਾਨ ਲਈ ਇਕ ਬਹੁਤ ਹੀ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨੀ ਸਰਕਾਰ ਦੀਆਂ ਦਮਨਕਾਰੀ ਨੀਤੀਆਂ, ਬੇਰੋਜ਼ਗਾਰੀ ਅਤੇ ਸਰੋਤਾਂ ਦੀ ਘਾਟ ਕਾਰਨ 5,000 ਡਾਕਟਰ, 11,000 ਇੰਜੀਨੀਅਰ ਤੇ 13,000 ਲੇਖਾਕਾਰ ਦੇਸ਼ ਛੱਡ ਕੇ ਚਲੇ ਗਏ ਹਨ।
ਸਰਹੱਦ ਪਾਰ ਦੇ ਸੂਤਰਾਂ ਅਨੁਸਾਰ ਕੁਝ ਦਿਨ ਪਹਿਲਾਂ ਹੀ ਪਾਕਿਸਤਾਨ ਦੇ ਫੌਜੀ ਮੁਖੀ ਅਸੀਮ ਮੁਨੀਰ ਨੇ ਆਪ੍ਰੇਸ਼ਨ ਸਿੰਧੂਰ ਦਾ ਦਾਅਵਾ ਕਰਦੇ ਹੋਏ ਕਿਹਾ ਸੀ ਕਿ ਪਾਕਿਸਤਾਨ ਨੂੰ ਅੱਲ੍ਹਾ ਦੀ ਮਦਦ ਮਿਲੀ ਹੈ। ਪਾਕਿਸਤਾਨ ਦੇ ਇਮੀਗ੍ਰੇਸ਼ਨ ਅਤੇ ਓਵਰਸੀਜ਼ ਰੋਜ਼ਗਾਰ ਬਿਊਰੋ ਵੱਲੋਂ ਪ੍ਰਕਾਸ਼ਿਤ ਇਕ ਤਾਜ਼ਾ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪਿਛਲੇ ਸਾਲ ਲੱਗਭਗ 7,27,381 ਪਾਕਿ ਨਾਗਰਿਕਾਂ ਨੇ ਵਿਦੇਸ਼ਾਂ ਵਿਚ ਨੌਕਰੀਆਂ ਲਈ ਰਜਿਸਟਰ ਕੀਤਾ ਸੀ।
ਹਾਲਾਂਕਿ 2025 ਵਿਚ (ਨਵੰਬਰ ਤੱਕ), ਲੱਗਭਗ 687,246 ਪਾਕਿਸਤਾਨੀਆਂ ਨੇ ਵਿਦੇਸ਼ਾਂ ਵਿਚ ਰੋਜ਼ਗਾਰ ਲਈ ਅਰਜ਼ੀ ਦਿੱਤੀ। ਗੁਆਂਢੀ ਦੇਸ਼ ਲਈ ਮੁੱਖ ਸਮੱਸਿਆ ਇਹ ਹੈ ਕਿ ਵੱਡੇ ਪੱਧਰ ’ਤੇ ਪ੍ਰਵਾਸ ਸਿਰਫ ਖਾੜੀ ਦੇਸ਼ਾਂ ਵਿਚ ਚੰਗੀਆਂ ਨੌਕਰੀਆਂ ਦੀ ਭਾਲ ਕਰਨ ਵਾਲੇ ਮਜ਼ਦੂਰ ਵਰਗ ਤੱਕ ਸੀਮਤ ਨਹੀਂ ਹੈ। ਸਰਕਾਰੀ ਰਿਪੋਰਟਾਂ ਅਨੁਸਾਰ ਸਿਹਤ ਸੰਭਾਲ ਖੇਤਰ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਪਿਛਲੇ 13 ਸਾਲਾਂ ਵਿਚ (2011 ਤੋਂ ਬਾਅਦ) ਇਸਲਾਮਾਬਾਦ ਵਿਚ ਨਰਸਾਂ ਦੀ ਹਿਜਰਤ ਵਿਚ 2,144 ਫੀਸਦੀ ਦਾ ਵਾਧਾ ਹੋਇਆ ਹੈ।
ਅਚਾਨਕ ਸਮੁੰਦਰ 'ਚ ਜਾ ਡਿੱਗਾ ਜਹਾਜ਼, ਬੀਚ 'ਤੇ ਪੈ ਗਈਆਂ ਭਾਜੜਾਂ (ਵੀਡੀਓ)
NEXT STORY