ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਐਤਵਾਰ ਨੂੰ ਆਮ ਚੋਣਾਂ ਦੇ ਅੰਤਿਮ ਨਤੀਜੇ ਘੋਸ਼ਿਤ ਕਰ ਦਿੱਤੇ, ਜਿਸ ਵਿਚ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੇ ਸਮਰਥਨ ਵਾਲੇ ਆਜ਼ਾਦ ਉਮੀਦਵਾਰਾਂ ਨੇ 101 ਸੀਟਾਂ ਜਿੱਤੀਆਂ ਹਨ। ਇਸ ਦੇ ਨਾਲ ਹੀ ਤਿੰਨ ਵਾਰ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) 75 ਸੀਟਾਂ ਜਿੱਤ ਕੇ ਤਕਨੀਕੀ ਤੌਰ 'ਤੇ ਸੰਸਦ 'ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ।
ਬਿਲਾਵਲ ਜ਼ਰਦਾਰੀ ਭੁੱਟੋ ਦੀ ਪਾਕਿਸਤਾਨ ਪੀਪਲਜ਼ ਪਾਰਟੀ ਨੂੰ 54 ਸੀਟਾਂ ਮਿਲੀਆਂ, ਜਦੋਂਕਿ ਵੰਡ ਵੇਲੇ ਭਾਰਤ ਤੋਂ ਆਏ ਉਰਦੂ ਭਾਸ਼ੀ ਲੋਕਾਂ ਦੇ ਸਮੂਹ ਮੁਤਾਹਿਦਾ ਕੌਮੀ ਮੂਵਮੈਂਟ ਪਾਕਿਸਤਾਨ (ਐਮਕਿਊਐਮ-ਪੀ) ਨੂੰ 17 ਸੀਟਾਂ ਮਿਲੀਆਂ। ਬਾਕੀ ਛੋਟੀਆਂ ਪਾਰਟੀਆਂ ਨੇ ਬਾਕੀ 12 ਸੀਟਾਂ ਜਿੱਤੀਆਂ ਹਨ। ਪਾਕਿਸਤਾਨ ਦੇ ਚੋਣ ਕਮਿਸ਼ਨ (ਈਸੀਪੀ) ਨੇ ਚੋਣ ਲੜੀਆਂ 265 ਸੀਟਾਂ ਵਿੱਚੋਂ 264 ਦੇ ਨਤੀਜੇ ਐਲਾਨ ਦਿੱਤੇ ਹਨ। ਵੀਰਵਾਰ ਨੂੰ ਚੋਣਾਂ ਦੇ ਨਤੀਜਿਆਂ ਦੇ ਐਲਾਨ ਵਿੱਚ ਅਸਾਧਾਰਨ ਦੇਰੀ ਕਾਰਨ ਕਈ ਪਾਰਟੀਆਂ ਵੱਲੋਂ ਦੇਸ਼ ਭਰ ਵਿੱਚ ਹੰਗਾਮਾ ਅਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਸਿੱਖ ਆਗੂ ਇਮਰਾਨ ਦੇ ਸਮਰਥਨ 'ਚ ਲਾਹੌਰ 'ਚ ਹੋਏ ਇਕੱਠੇ
ਪੰਜਾਬ ਸੂਬੇ ਦੇ ਖੁਸ਼ਾਬ ਵਿੱਚ NA-88 ਸੀਟ ਦਾ ਨਤੀਜਾ ਧੋਖਾਧੜੀ ਦੀਆਂ ਸ਼ਿਕਾਇਤਾਂ ਕਾਰਨ ਚੋਣ ਕਮਿਸ਼ਨ ਨੇ ਰੋਕ ਦਿੱਤਾ ਸੀ ਅਤੇ ਪੀੜਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਤੋਂ ਬਾਅਦ ਐਲਾਨ ਕੀਤਾ ਜਾਵੇਗਾ। ਇੱਕ ਉਮੀਦਵਾਰ ਦੀ ਮੌਤ ਤੋਂ ਬਾਅਦ ਇੱਕ ਸੀਟ 'ਤੇ ਚੋਣ ਮੁਲਤਵੀ ਕਰ ਦਿੱਤੀ ਗਈ ਸੀ। ਨੈਸ਼ਨਲ ਅਸੈਂਬਲੀ ਵਿੱਚ ਆਜ਼ਾਦ ਉਮੀਦਵਾਰਾਂ ਨੇ 101 ਸੀਟਾਂ ਹਾਸਲ ਕੀਤੀਆਂ ਹਨ। ਇਨ੍ਹਾਂ 'ਚੋਂ ਜ਼ਿਆਦਾਤਰ ਨੂੰ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਨੇ ਸਮਰਥਨ ਦਿੱਤਾ ਸੀ। ਕਿਸੇ ਪਾਰਟੀ ਨੂੰ ਸਰਕਾਰ ਬਣਾਉਣ ਲਈ 133 ਸੀਟਾਂ ਦੀ ਲੋੜ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕਾ 'ਚ ਹਰ ਸਾਲ 800 ਅਰਬ ਰੁਪਏ ਖ਼ਰਚ ਕਰਨ ਦੇ ਬਾਵਜੂਦ ਅਸੁਰੱਖਿਅਤ ਨੇ ਭਾਰਤੀ ਵਿਦਿਆਰਥੀ!
NEXT STORY