ਵੈੱਬ ਡੈਸਕ : ਭਾਰਤ-ਪਾਕਿਸਤਾਨ ਤਣਾਅ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਹੈ ਕਿ ਉਹ ਚਾਹੁੰਦੇ ਹਨ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਜਲਦੀ ਤੋਂ ਜਲਦੀ ਘੱਟ ਹੋਵੇ।
ਦੱਸ ਦਈਏ ਕਿ ਵਾਈਟ ਹਾਊਸ ਨੇ ਡੋਨਾਲਡ ਟਰੰਪ ਵੱਲੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਇਸ ਸਾਰੇ ਮਾਮਲੇ ਉੱਤੇ ਨਜ਼ਰ ਰੱਖ ਰਹੇ ਹਨ। ਰਾਸ਼ਟਰਪਤੀ ਚਾਹੁੰਦੇ ਹਨ ਕਿ ਭਾਰਤ ਤੇ ਪਾਕਿਸਤਾਨ ਦੋਵੇਂ ਜੰਗ ਨੂੰ ਘਟਾਉਣ। ਇਸ ਤੋਂ ਪਹਿਲਾਂ, ਅਮਰੀਕਾ ਦੇ ਉਪ-ਰਾਸ਼ਟਰਪਤੀ ਜੇਡੀ ਵੈਂਸ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ 'ਤੇ ਟਿੱਪਣੀ ਕੀਤੀ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਟਕਰਾਅ ਅਮਰੀਕਾ ਦਾ ਮੁੱਖ ਮੁੱਦਾ ਨਹੀਂ ਹੈ ਅਤੇ ਇਸ ਵਿੱਚ ਅਮਰੀਕੀ ਦਖਲ ਦੀ ਕੋਈ ਲੋੜ ਨਹੀਂ ਹੈ।
ਵੈਂਸ ਨੇ ਕਿਹਾ ਸੀ ਕਿ ਅਸੀਂ ਇਨ੍ਹਾਂ ਦੇਸ਼ਾਂ ਨੂੰ ਕੰਟਰੋਲ ਨਹੀਂ ਕਰ ਸਕਦੇ। ਭਾਰਤ ਨੂੰ ਪਾਕਿਸਤਾਨ ਵਿਰੁੱਧ ਸ਼ਿਕਾਇਤਾਂ ਹਨ ਅਤੇ ਪਾਕਿਸਤਾਨ ਨੇ ਜਵਾਬ ਦਿੱਤਾ ਹੈ। ਅਸੀਂ ਸਿਰਫ਼ ਇਹ ਯਕੀਨੀ ਬਣਾ ਸਕਦੇ ਹਾਂ ਕਿ ਤਣਾਅ ਨਾ ਵਧੇ ਪਰ ਇਸ ਯੁੱਧ ਵਿੱਚ ਅਮਰੀਕਾ ਦੀ ਕੋਈ ਭੂਮਿਕਾ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਲੂਚਿਸਤਾਨ 'ਚ BLA ਦਾ ਪਾਕਿਸਤਾਨ ਫੌਜ 'ਤੇ ਵੱਡਾ ਹਮਲਾ
NEXT STORY