ਇੰਟਰਨੈਸ਼ਨਲ ਡੈਸਕ- ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਦੇ 'ਤੇ ਆਪਣੇ 2 ਦਿਨਾਂ ਦੌਰੇ 'ਤੇ ਬੁੱਧਵਾਰ ਅਮਰੀਕਾ ਪੁੱਜੇ ਸਨ। ਇਹ ਪ੍ਰਧਾਨ ਮੰਤਰੀ ਮੋਦੀ ਦਾ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਦੂਜੇ ਰਾਸ਼ਟਰਪਤੀ ਕਾਰਜਕਾਲ ਦੌਰਾਨ ਪਹਿਲਾ ਅਮਰੀਕਾ ਦੌਰਾ ਸੀ। ਦੋਵਾਂ ਨੇਤਾਵਾਂ ਨੇ ਵ੍ਹਾਈਟ ਹਾਊਸ ਵਿੱਚ ਦੁਵੱਲੀ ਗੱਲਬਾਤ ਕੀਤੀ ਜਿੱਥੇ, ਉਨ੍ਹਾਂ ਨੇ ਵਪਾਰ, ਟੈਰਿਫ ਅਤੇ ਇਮੀਗ੍ਰੇਸ਼ਨ ਸਮੇਤ ਹੋਰ ਮੁੱਦਿਆਂ 'ਤੇ ਚਰਚਾ ਕੀਤੀ। ਇਸ ਮਗਰੋਂ ਪ੍ਰਧਾਨ ਮੰਤਰੀ ਨਾਲ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਜਦੋਂ ਟਰੰਪ ਕੋਲੋਂ ਅਮਰੀਕਾ ਵਿਚ ਖਾਲਿਸਤਾਨੀ ਵੱਖਵਾਦੀਆਂ ਵੱਲੋਂ ਭਾਰਤ ਖਿਲਾਫ ਕੀਤੇ ਜਾ ਰਹੇ ਕੰਮਾਂ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ।
ਇਹ ਵੀ ਪੜ੍ਹੋ: ਵਿਸ਼ਵ ਰਿਕਾਰਡ ਬਣਾਉਣ ਦੀ ਕੋਸ਼ਿਸ਼, ਕਾਰ ਦੀ ਲਪੇਟ 'ਚ ਆਉਣ ਨਾਲ ਭਾਰਤੀ ਸਾਈਕਲਿਸਟ ਦੀ ਮੌਤ
ਉਨ੍ਹਾਂ ਕਿਹਾ, "ਮੈਨੂੰ ਨਹੀਂ ਲੱਗਦਾ ਕਿ ਭਾਰਤ ਦੇ ਬਾਈਡਨ ਪ੍ਰਸ਼ਾਸਨ ਨਾਲ ਚੰਗੇ ਸਬੰਧ ਸਨ... ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਹੋਈਆਂ, ਜੋ ਭਾਰਤ ਅਤੇ ਬਾਈਡਨ ਪ੍ਰਸ਼ਾਸਨ ਵਿਚਕਾਰ ਬਹੁਤ ਢੁਕਵੀਆਂ ਨਹੀਂ ਸਨ।" 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ 'ਤੇ ਵਿਚਾਰ ਕਰਦੇ ਹੋਏ ਡੋਨਾਲਡ ਟਰੰਪ ਨੇ ਕਿਹਾ, "ਅਸੀਂ ਇੱਕ ਬਹੁਤ ਹੀ ਹਿੰਸਕ ਆਦਮੀ (ਤਹੱਵੁਰ ਰਾਣਾ) ਨੂੰ ਤੁਰੰਤ ਭਾਰਤ ਵਾਪਸ ਭੇਜ ਰਹੇ ਹਾਂ। ਇਸ ਤੋਂ ਇਲਾਵਾ ਹੋਰ ਵੀ ਬਹੁਤ ਕੁੱਝ ਹੋਵੇਗਾ, ਕਿਉਂਕਿ ਸਾਡੇ ਕੋਲ ਬਹੁਤ ਸਾਰੀਆਂ ਬੇਨਤੀਆਂ ਹਨ।
ਇਹ ਵੀ ਪੜ੍ਹੋ: ਟਰੰਪ ਨੇ ਭਾਰਤ ਸਮੇਤ ਸਾਰੇ ਦੇਸ਼ਾਂ 'ਤੇ ਲਗਾਇਆ 'Reciprocal' ਟੈਰਿਫ
ਟਰੰਪ ਨੇ ਜ਼ੋਰ ਦੇ ਕੇ ਕਿਹਾ, "ਇਸ ਲਈ ਅਸੀਂ ਅਪਰਾਧੀਆਂ ਵਿਰੁੱਧ ਭਾਰਤ ਨਾਲ ਮਿਲ ਕੇ ਕੰਮ ਕਰਦੇ ਹਾਂ ਅਤੇ ਅਸੀਂ ਇਸਨੂੰ ਭਾਰਤ ਲਈ ਚੰਗਾ ਬਣਾਉਣਾ ਚਾਹੁੰਦੇ ਹਾਂ।" ਪਾਕਿਸਤਾਨੀ ਮੂਲ ਦੇ ਕੈਨੇਡੀਅਨ ਨਾਗਰਿਕ ਤਹੱਵੁਰ ਰਾਣਾ ਨੂੰ ਅਮਰੀਕਾ ਵਿੱਚ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ (LeT) ਦਾ ਸਮਰਥਨ ਕਰਨ ਲਈ ਦੋਸ਼ੀ ਠਹਿਰਾਇਆ ਗਿਆ ਸੀ। ਉਹ ਮੁੰਬਈ ਹਮਲਿਆਂ ਵਿੱਚ ਸਹਾਇਤਾ ਕਰਨ ਵਿੱਚ ਉਸਦੀ ਕਥਿਤ ਭੂਮਿਕਾ ਲਈ ਭਾਰਤ ਵਿੱਚ ਲੋੜੀਂਦਾ ਹੈ, ਜਿਸ ਵਿੱਚ 174 ਤੋਂ ਵੱਧ ਲੋਕ ਮਾਰੇ ਗਏ ਸਨ।
ਇਹ ਵੀ ਪੜ੍ਹੋ: ਭਾਰਤ ਨੂੰ ਮਿਲਣਗੇ F-35 ਲੜਾਕੂ ਜਹਾਜ਼, PM ਮੋਦੀ ਨਾਲ ਮੁਲਾਕਾਤ ਮਗਰੋਂ ਟਰੰਪ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ ਤੋਂ Deport ਹੋਏ 119 ਹੋਰ ਭਾਰਤੀ, ਫ਼ਲਾਈਟ 'ਚ ਸਭ ਤੋਂ ਵੱਧ ਪੰਜਾਬੀ (ਵੀਡੀਓ)
NEXT STORY