ਰੋਮ (ਕੈਂਥ) : ਸ਼੍ਰੀ ਗੁਰੂ ਰਵਿਦਾਸ ਟੈਂਪਲ ਮੌਨਤੇਕੀਓ ਮਜੋਰੇ ਵਿਖੇ ਵਿਚੈਂਸਾ ਅਤੇ ਵਿਰੋਨਾ ਦੀ ਸਮੂਹ ਸੰਗਤ ਵੱਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 132ਵਾਂ ਜਨਮ ਦਿਨ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਗੁਰੂਘਰ ਦੀ ਕਮੇਟੀ ਦੇ ਉਪਰਾਲੇ ਸਦਕਾ ਭਾਰਤ ਤੋਂ ਵਿਸ਼ੇਸ਼ ਤੌਰ 'ਤੇ ਸੰਤ ਗੁਰਦੀਪ ਗਿਰੀ ਪਠਾਨਕੋਟ ਵਾਲੇ ਪਹੁੰਚੇ। ਇਸ ਮੌਕੇ ਸਜੇ ਦੀਵਾਨਾਂ ਤੋਂ ਬੀਬੀ ਭੁਪਿੰਦਰ ਕੌਰ ਦੇ ਕੀਰਤਨੀ ਜਥੇ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਤੇ ਹੋਰ ਅਨੇਕਾਂ ਬੁਲਾਰਿਆਂ ਨੇ ਬਾਬਾ ਸਾਹਿਬ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।
ਇਹ ਵੀ ਪੜ੍ਹੋ : ਅੱਜ ਤੋਂ ਮਾਲਦੀਵ ਦੌਰੇ 'ਤੇ ਜਾਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ
ਸ਼੍ਰੀ 108 ਸੰਤ ਗੁਰਦੀਪ ਗਿਰੀ ਪਠਾਨਕੋਟ ਵਾਲਿਆਂ ਨੇ ਆਪਣੇ ਪ੍ਰਵਚਨਾਂ ਨਾਲ ਬਾਬਾ ਸਾਹਿਬ ਜੀ ਦੀ ਜੀਵਨੀ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਨਾਲ ਜੋੜਿਆ। ਪ੍ਰੋਗਰਾਮ 'ਚ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ, ਜਿਨ੍ਹਾਂ ਲਈ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਸਮਾਰੋਹ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਗੁਰੂ ਰਵਿਦਾਸ ਟੈਂਪਲ ਮੌਨਤੇਕੀਓ ਮਜੋਰੇ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸਭ ਨੂੰ ਬਾਬਾ ਸਾਹਿਬ ਦੇ ਮਿਸ਼ਨ ਪ੍ਰਤੀ ਸੰਜੀਦਾ ਹੋ ਕੇ ਸਮਾਜ ਲਈ ਕਾਰਜ ਕਰਨ ਦਾ ਹੋਕਾ ਦਿੱਤਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਅੱਜ ਤੋਂ ਮਾਲਦੀਵ ਦੌਰੇ 'ਤੇ ਜਾਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ
NEXT STORY