ਪੇਸ਼ਾਵਰ (ਏਜੰਸੀ)- ਉੱਤਰ-ਪੱਛਮੀ ਪਾਕਿਸਤਾਨ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਇੱਕ ਡਰੋਨ ਡਿੱਗਣ ਨਾਲ ਘੱਟੋ-ਘੱਟ 3 ਬੱਚਿਆਂ ਦੀ ਮੌਤ ਹੋ ਗਈ ਅਤੇ 1 ਹੋਰ ਜ਼ਖਮੀ ਹੋ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਮੁੱਢਲੀਆਂ ਰਿਪੋਰਟਾਂ ਅਨੁਸਾਰ, ਇਹ ਘਟਨਾ ਸ਼ਨੀਵਾਰ ਦੇਰ ਰਾਤ ਖੈਬਰ ਪਖਤੂਨਖਵਾ ਦੇ ਬੰਨੂ ਜ਼ਿਲ੍ਹੇ ਦੇ ਮੁਮੰਡ ਖੇਲ ਇਲਾਕੇ ਵਿੱਚ ਵਾਪਰੀ, ਜਿੱਥੇ ਇੱਕ ਡਰੋਨ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਡਿੱਗ ਗਿਆ। ਘਟਨਾ ਤੋਂ ਬਾਅਦ, ਸਥਾਨਕ ਨਿਵਾਸੀਆਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਜ਼ਖਮੀ ਬੱਚੇ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਨੇੜਲੇ ਹਸਪਤਾਲ ਪਹੁੰਚਾਇਆ।
ਘਟਨਾ ਤੋਂ ਤੁਰੰਤ ਬਾਅਦ ਬਚਾਅ ਅਤੇ ਸੁਰੱਖਿਆ ਕਰਮਚਾਰੀ ਮੌਕੇ 'ਤੇ ਪਹੁੰਚੇ। ਹਸਪਤਾਲ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਜ਼ਖਮੀ ਬੱਚਾ ਖ਼ਤਰੇ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਮਾਰੇ ਗਏ 3 ਬੱਚਿਆਂ ਦੀਆਂ ਲਾਸ਼ਾਂ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ। ਇਸ ਘਟਨਾ ਨਾਲ ਇਲਾਕੇ ਦੇ ਵਸਨੀਕਾਂ ਵਿੱਚ ਦਹਿਸ਼ਤ ਅਤੇ ਡਰ ਫੈਲ ਗਿਆ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਡਰੋਨ ਦੀ ਕਿਸਮ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਉੱਤਰੀ ਵਜ਼ੀਰਿਸਤਾਨ ਦੇ ਸਕੂਲ ’ਚ ਧਮਾਕਾ, 600 ਵਿਦਿਆਰਥੀ ਹੋਏ ਪੜ੍ਹਾਈ ਤੋਂ ਵਾਂਝੇ
NEXT STORY