ਇੰਟਰਨੈਸ਼ਨਲ ਡੈਸਕ- ਇਰਾਨ ਅਤੇ ਅਮਰੀਕਾ-ਇਜ਼ਰਾਈਲ ਵਿਚਾਲੇ ਜਾਰੀ ਭਿਆਨਕ ਜੰਗ ਦੀ ਲਪੇਟ ਵਿੱਚ ਹੁਣ ਸੰਯੁਕਤ ਅਰਬ ਅਮੀਰਾਤ ਦਾ ਸਭ ਤੋਂ ਗਲੈਮਰਸ ਇਲਾਕਾ 'ਦੁਬਈ ਮਰੀਨਾ' ਵੀ ਆ ਗਿਆ ਹੈ। ਸ਼ਨੀਵਾਰ ਸਵੇਰੇ ਏਅਰ ਡਿਫੈਂਸ ਸਿਸਟਮ ਵੱਲੋਂ ਇੱਕ ਇੰਟਰਸੈਪਸ਼ਨ ਮਗਰੋਂ ਡਿੱਗੇ ਮਲਬੇ ਕਾਰਨ ਦੁਬਈ ਮਰੀਨਾ ਦੀ ਇੱਕ ਉੱਚੀ ਇਮਾਰਤ ਨੂੰ ਨੁਕਸਾਨ ਪਹੁੰਚਿਆ।
ਦੁਬਈ ਮੀਡੀਆ ਆਫਿਸ ਨੇ ਪੁਸ਼ਟੀ ਕੀਤੀ ਹੈ ਕਿ ਏਅਰ ਡਿਫੈਂਸ ਸਿਸਟਮ ਵੱਲੋਂ ਇਰਾਨੀ ਡਰੋਨ ਨੂੰ ਰੋਕਣ ਤੋਂ ਬਾਅਦ ਉਸ ਦਾ ਮਲਬਾ ਦੁਬਈ ਮਰੀਨਾ ਦੀ ਇੱਕ ਇਮਾਰਤ 'ਤੇ ਜਾ ਡਿੱਗਿਆ, ਜਿਸ ਕਾਰਨ ਇਮਾਰਤ ਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ, ਦੁਬਈ ਇੰਟਰਨੈੱਟ ਸਿਟੀ ਵਿੱਚ ਸਥਿਤ 'ਓਰੇਕਲ' ਕੰਪਨੀ ਦੀ ਇਮਾਰਤ 'ਤੇ ਵੀ ਮਲਬਾ ਡਿੱਗਣ ਦੀਆਂ ਰਿਪੋਰਟਾਂ ਹਨ।
ਇਹ ਵੀ ਪੜ੍ਹੋ- ਅਮਰੀਕਾ 'ਤੇ ਭਾਰੀ ਪੈ ਰਿਹਾ ਇਰਾਨ ! 24 ਘੰਟਿਆਂ 'ਚ ਸੁੱਟ ਲਿਆ ਇਕ ਹੋਰ ਜਹਾਜ਼
ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਅਧਿਕਾਰੀਆਂ ਨੇ ਇਸ ਘਟਨਾ ਵਿੱਚ ਕਿਸੇ ਵੀ ਵਿਅਕਤੀ ਦੇ ਜ਼ਖਮੀ ਹੋਣ ਜਾਂ ਅੱਗ ਲੱਗਣ ਦੀ ਘਟਨਾ ਤੋਂ ਇਨਕਾਰ ਕੀਤਾ ਹੈ ਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਦੱਸੀ ਜਾ ਰਹੀ ਹੈ। ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਇਰਾਨ ਨੇ ਅਮਰੀਕੀ ਫੌਜੀ ਟਿਕਾਣਿਆਂ ਦੀ ਮੇਜ਼ਬਾਨੀ ਕਰਨ ਵਾਲੇ ਖਾੜੀ ਦੇਸ਼ਾਂ ਨੂੰ ਚਿਤਾਵਨੀ ਦਿੱਤੀ ਹੋਈ ਹੈ।
ਇਸ ਤੋਂ ਪਹਿਲਾਂ ਅਬੂ ਧਾਬੀ ਦੇ ਹਬਸ਼ਨ ਗੈਸ ਪਲਾਂਟ 'ਤੇ ਵੀ ਮਲਬਾ ਡਿੱਗਣ ਕਾਰਨ ਅੱਗ ਲੱਗਣ ਦੀ ਖ਼ਬਰ ਆਈ ਸੀ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਅਤੇ ਚਾਰ ਦੇ ਜ਼ਖਮੀ ਹੋਣ ਦੀ ਪੁਸ਼ਟੀ ਹੋਈ ਹੈ। ਦੁਬਈ ਦੇ ਨਾਲ-ਨਾਲ ਗੁਆਂਢੀ ਦੇਸ਼ ਬਹਿਰੀਨ ਵਿੱਚ ਵੀ ਹਵਾਈ ਹਮਲੇ ਦੇ ਸਾਈਰਨ ਵਜਾਏ ਗਏ ਅਤੇ ਨਾਗਰਿਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਗਿਆ। ਦੁਬਈ ਅਧਿਕਾਰੀਆਂ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਵੀਡੀਓਜ਼ ਸ਼ੇਅਰ ਕਰਨ ਦੀ ਬਜਾਏ ਆਪਣੀ ਸੁਰੱਖਿਆ ਨੂੰ ਪਹਿਲ ਦੇਣ ਅਤੇ ਸਿਰਫ਼ ਅਧਿਕਾਰਤ ਸਰੋਤਾਂ ਤੋਂ ਮਿਲਣ ਵਾਲੀ ਜਾਣਕਾਰੀ 'ਤੇ ਹੀ ਵਿਸ਼ਵਾਸ ਕਰਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੈਸ ਦੀ ਕਿੱਲਤ ਵਿਚਾਲੇ ਰਾਹਤ ਭਰੀ ਖ਼ਬਰ ! ਹੋਰਮੁਜ਼ ਪਾਰ ਕਰ ਗਿਆ 46,000 ਮੀਟ੍ਰਿਕ ਟਨ ਗੈਸ ਵਾਲਾ ਇਕ ਹੋਰ ਜਹਾਜ਼
NEXT STORY