ਇੰਟਰਨੈਸ਼ਨਲ ਡੈਸਕ- ਰੂਸ ਤੇ ਯੂਕ੍ਰੇਨ ਵਿਚਾਲੇ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਜੰਗ ਰੁਕਣ ਦਾ ਨਾਂ ਨਹੀਂ ਲੈ ਰਹੀ। ਇਸ ਦੌਰਾਨ ਰੂਸ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰੂਸ ਨੇ ਦਾਅਵਾ ਕੀਤਾ ਹੈ ਕਿ ਯੂਕ੍ਰੇਨੀ ਫੌਜ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਹੈਲੀਕਾਪਟਰ ਨੂੰ ਨਿਸ਼ਾਨਾ ਬਣਾਇਆ ਤੇ ਇਕ ਤੋਂ ਬਾਅਦ ਇਕ 46 ਡਰੋਨਾਂ ਨਾਲ ਹਮਲਾ ਕੀਤਾ, ਪਰ ਇਨ੍ਹਾਂ ਸਾਰੇ ਹਮਲਿਆਂ ਨੂੰ ਨਾਕਾਮ ਕਰ ਦਿੱਤਾ ਗਿਆ।
ਜਾਣਕਾਰੀ ਦਿੰਦੇ ਹੋਏ ਰੂਸੀ ਹਵਾਈ ਫੌਜ ਦੇ ਮੇਜਰ ਯੂਰੀ ਡੈਸ਼ਕਿਨ ਨੇ ਦੱਸਿਆ ਕਿ ਰਾਸ਼ਟਰਪਤੀ ਪੁਤਿਨ ਨੇ 20 ਮਈ ਨੂੰ ਕੁਰਸਕ ਦਾ ਦੌਰਾ ਕੀਤਾ ਸੀ। ਇਸ ਦੌਰਾਨ ਯੂਕ੍ਰੇਨੀ ਫੌਜ ਨੇ ਪੁਤਿਨ ਦੇ ਹੈਲੀਕਾਪਟਰ 'ਤੇ 46 ਡਰੋਨਾਂ ਨਾਲ ਹਮਲਾ ਕੀਤਾ ਗਿਆ ਸੀ, ਜਿਨ੍ਹਾਂ ਨੂੰ ਰੂਸੀ ਏਅਰ ਡਿਫੈਂਸ ਸਿਸਟਮ ਨੇ ਨਾਕਾਮ ਕਰ ਦਿੱਤਾ।
ਇਹ ਵੀ ਪੜ੍ਹੋ- ਦਿੱਲੀ ਏਅਰਪੋਰਟ ਜਾਣ ਵਾਲਿਆਂ ਲਈ ਅਹਿਮ ਖ਼ਬਰ ! ਜਾਰੀ ਹੋ ਗਈ ਅਡਵਾਈਜ਼ਰੀ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਪਰੇਸ਼ਨ ਸਿੰਦੂਰ ਤਹਿਤ ਰੂਸ ਪਹੁੰਚੇ ਭਾਰਤੀ ਡੈਲੀਗੇਸ਼ਨ ਦੇ ਜਹਾਜ਼ 'ਤੇ ਵੀ ਯੂਕ੍ਰੇਨ ਵੱਲੋਂ ਡਰੋਨ ਹਮਲਾ ਕੀਤਾ ਗਿਆ ਸੀ, ਜਿਸ ਨੂੰ ਹਵਾ 'ਚ ਹੀ ਤਬਾਹ ਕਰ ਦਿੱਤਾ ਗਿਆ ਸੀ। ਇਸ ਮਗਰੋਂ ਕਾਫ਼ੀ ਦੇਰ ਤੱਕ ਜਹਾਜ਼ ਹਵਾ 'ਚ ਘੁੰਮਦਾ ਰਿਹਾ ਤੇ ਸੁਰੱਖਿਆ ਯਕੀਨੀ ਬਣਾਉਣ ਮਗਰੋਂ ਇਸ ਨੂੰ ਮਾਸਕੋ 'ਚ ਸੁਰੱਖਿਅਤ ਲੈਂਡ ਕਰਵਾਇਆ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਗਿਆਨੀਆਂ ਦਾ ਕਮਾਲ, ਮਨੁੱਖੀ ਦਿਮਾਗੀ ਸੈੱਲਾਂ ਤੋਂ ਬਣਾਇਆ 'ਕੰਪਿਊਟਰ'
NEXT STORY