ਵੈੱਬ ਡੈਸਕ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਨਸ਼ਾ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਸਰੀ ਪੁਲਸ ਨੇ ਵੱਡੀ ਮਾਤਰਾ ਵਿਚ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਸ ਦੌਰਾਨ 24 ਸਾਲਾ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦੇਸ਼ ਨਿਕਾਲਾ ਦਿੱਤਾ ਜਾ ਸਕਦਾ ਹੈ।
ਸਰੀ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਜਾਂਚ ਫਰਵਰੀ ਵਿਚ ਸ਼ੁਰੂ ਹੋਈ ਸੀ। ਇਸ ਦੌਰਾਨ ਮਈ ਵਿਚ ਇੱਕ ਘਰ ਦੀ ਤਲਾਸ਼ੀ ਸ਼ੁਰੂ ਹੋਈ ਸੀ, ਜਿੱਥੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਮਿਲੇ ਸਨ। ਤਲਾਸ਼ੀ ਵਿਚ ਲਗਭਗ 16 ਕਿਲੋਗ੍ਰਾਮ ਅਫੀਮ, ਭੰਗ, ਕੋਕੀਨ, ਫੈਂਟਾਨਿਲ, ਮੇਥਾਮਫੇਟਾਮਾਈਨ ਅਤੇ ਹੈਰੋਇਨ ਦੀ ਮਾਤਰਾ ਦੇ ਨਾਲ-ਨਾਲ ਬਰਾਮਦ ਕੀਤੀ ਗਈ ਸੀ। ਇਸ ਦੌਰਾਨ 2,000 ਡਾਲਰ ਤੋਂ ਵੱਧ ਨਕਦੀ ਵੀ ਮਿਲੀ ਸੀ ਅਤੇ ਇਸ ਦੌਰਾਨ ਤਿੰਨ ਲੋਕਾਂ ਨੂੰ ਮੌਕੇ 'ਤੇ ਗ੍ਰਿਫਤਾਰ ਕੀਤਾ ਗਿਆ ਸੀ।
ਪੁਲਸ ਦਾ ਕਹਿਣਾ ਹੈ ਕਿ 24 ਸਾਲਾ ਗੁਰਜੋਤ ਸਿੰਘ ਨੂੰ ਪਿਛਲੇ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਹੁਣ ਉਸ 'ਤੇ ਤਸਕਰੀ ਦੇ ਪੰਜ ਮਾਮਲਿਆਂ ਦੇ ਦੋਸ਼ ਲਾਏ ਗਏ ਹਨ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੁਆਰਾ ਦੋ ਹੋਰ ਵਿਅਕਤੀਆਂ ਨੂੰ ਦੇਸ਼ ਤੋਂ ਕੱਢ ਦਿੱਤਾ ਗਿਆ ਸੀ ਜਿਨ੍ਹਾਂ 'ਤੇ ਦੋਸ਼ ਨਹੀਂ ਲਗਾਏ ਗਏ ਸਨ। ਗੁਰਜੋਤ ਸਿੰਘ ਇਸ ਵੇਲੇ ਪੁਲਸ ਹਿਰਾਸਤ 'ਚ ਹੈ ਅਤੇ ਉਸਦੀ ਅਗਲੀ ਅਦਾਲਤ ਵਿੱਚ ਪੇਸ਼ੀ ਸ਼ੁੱਕਰਵਾਰ ਨੂੰ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 26,27 ਅਤੇ 28 ਜੂਨ ਨੂੰ
NEXT STORY