ਇੰਟਰਨੈਸ਼ਨਲ ਡੈਸਕ- ਪੱਛਮੀ ਏਸ਼ੀਆ ਦੀ ਜੰਗ ਹੋਰ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਇਸੇ ਦੌਰਾਨ ਦੁਬਈ ਦੇ ਕਈ ਇਲਾਕਿਆਂ 'ਚ ਇਕ ਵਾਰ ਫ਼ਿਰ ਤੋਂ ਜ਼ਬਰਦਸਤ ਧਮਾਕਿਆਂ ਦੀ ਆਵਾਜ਼ ਸੁਣੀ ਗਈ ਹੈ, ਜਿਸ ਮਗਰੋਂ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਤੇ ਦੁਬਈ ਏਅਰਪੋਰਟ ਤੋਂ ਸਾਰੀਆਂ ਫਲਾਈਟਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
ਦੁਬਈ ਮੀਡੀਆ ਆਫਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਸਪੱਸ਼ਟ ਕੀਤਾ ਹੈ ਕਿ ਦੁਬਈ ਦੇ ਹਵਾਈ ਅੱਡਿਆਂ 'ਤੇ ਕੋਈ ਸਿੱਧਾ ਹਮਲਾ ਨਹੀਂ ਹੋਇਆ ਹੈ। ਅਧਿਕਾਰੀਆਂ ਅਨੁਸਾਰ, ਇਹ ਧਮਾਕੇ Air Defence System ਵੱਲੋਂ ਈਰਾਨੀ ਮਿਜ਼ਾਈਲਾਂ ਅਤੇ ਡਰੋਨਾਂ ਨੂੰ Intercept ਕਰਨ ਤੋਂ ਬਾਅਦ ਡਿੱਗੇ ਮਲਬੇ ਕਾਰਨ ਹੋਏ ਹਨ।
ਇਹ ਵੀ ਪੜ੍ਹੋ- ਭਾਰਤ ਦੇ ਗੁਆਂਢ 'ਚ ਵੀ ਭਖ਼ ਗਈ ਜੰਗ ! ਤਾਲਿਬਾਨ ਨੇ 100 ਤੋਂ ਵੱਧ ਪਾਕਿ ਫੌਜੀ ਢੇਰ ਕਰਨ ਦਾ ਕੀਤਾ ਦਾਅਵਾ
ਯੂ.ਏ.ਈ. ਦੇ ਰੱਖਿਆ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੇ ਈਰਾਨ ਵੱਲੋਂ ਦਾਗੇ ਗਏ ਸੈਂਕੜੇ ਬੈਲਿਸਟਿਕ ਮਿਜ਼ਾਈਲਾਂ ਅਤੇ ਡਰੋਨਾਂ ਨੂੰ ਸਫਲਤਾਪੂਰਵਕ ਨਸ਼ਟ ਕੀਤਾ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ ਅਤੇ ਸਿਰਫ਼ ਸਰਕਾਰੀ ਸਰੋਤਾਂ ਦੀ ਜਾਣਕਾਰੀ 'ਤੇ ਹੀ ਭਰੋਸਾ ਰੱਖਣ।
ਯੂ.ਏ.ਈ. ਨੇ ਸੁਰੱਖਿਆ ਦੇ ਮੱਦੇਨਜ਼ਰ ਹਵਾਈ ਖੇਤਰ ਵਿੱਚ ਸਖ਼ਤ ਨਿਗਰਾਨੀ ਰੱਖੀ ਹੈ ਅਤੇ ਲੋਕਾਂ ਨੂੰ ਅਧਿਕਾਰਤ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ ਤੇ ਹਵਾਈ ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀ ਏਅਰਲਾਈਨ ਨਾਲ ਸੰਪਰਕ ਕਰਨ ਤੋਂ ਬਿਨਾਂ ਹਵਾਈ ਅੱਡੇ 'ਤੇ ਨਾ ਜਾਣ।
ਇਹ ਵੀ ਪੜ੍ਹੋ- ''ਇਹ ਸਿਰਫ਼ ਸਮੇਂ ਦੀ ਬਰਬਾਦੀ..!'', ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੰਗ ਦਰਮਿਆਨ ਇਥੇ ਮਿਲ ਰਿਹੈ ਸੋਨਾ 'ਤੇ ਭਾਰੀ Discount, ਕਾਰਨ ਜਾਣ ਹੋਵੋਗੇ ਹੈਰਾਨ
NEXT STORY