ਜਲੰਧਰ (ਇੰਟ.) : ਸੰਯੁਕਤ ਅਰਬ ਅਮੀਰਾਤ ਦੇ ਬੁਰ ਦੁਬਈ ਸਥਿਤ 75 ਸਾਲ ਪੁਰਾਣੇ ਸ਼ਿਵ ਮੰਦਰ ਨੂੰ ਆਪਣੇ ਸਥਾਨ ਤੋਂ ਹਟਾਉਣ ਦੇ ਫੈਸਲੇ ’ਤੇ ਭਾਰਤੀਆਂ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਮੰਦਰ ਕੰਪਲੈਕਸ ਦੇ ਪ੍ਰਵੇਸ਼ ਦੁਆਰ ’ਤੇ ਲਗਾਏ ਨੋਟਿਸ ’ਚ ਕਿਹਾ ਗਿਆ ਹੈ ਕਿ 3 ਜਨਵਰੀ 2024 ਤੋਂ ਸ਼ਿਵ ਮੰਦਰ ਨੂੰ ਜੇਬੇਲ ਅਲੀ ਮੰਦਰ ’ਚ ਸ਼ਿਫਟ ਕੀਤਾ ਜਾ ਰਿਹਾ ਹੈ। ਭਾਰਤੀਆਂ ਨੇ ਇਸ ਮੰਦਰ ਦੀ ਸਾਂਭ-ਸੰਭਾਲ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ 'ਚ ਹੋਈ ਭਾਰੀ ਬਰਫ਼ਬਾਰੀ, ਤੋੜਿਆ ਪਿਛਲੇ 40 ਸਾਲਾਂ ਦਾ ਰਿਕਾਰਡ
ਛੁੱਟੀ ਵਾਲੇ ਦਿਨ ਸ਼ਰਧਾਲੂਆਂ ਦੀ ਲੱਗਦੀ ਹੈ ਭੀੜ
ਇਹ ਮੰਦਰ ਹਿੰਦੂ ਧਰਮ ਨੂੰ ਮੰਨਣ ਵਾਲਿਆਂ ’ਚ ਇੰਨਾ ਮਸ਼ਹੂਰ ਹੈ ਕਿ ਛੁੱਟੀ ਵਾਲੇ ਦਿਨ ਇਥੇ ਲਗਭਗ 5 ਹਜ਼ਾਰ ਲੋਕ ਦਰਸ਼ਨ ਕਰਨ ਆਉਂਦੇ ਹਨ। ਤਿਉਹਾਰਾਂ ਦੇ ਦਿਨਾਂ ਦੌਰਾਨ ਇਥੇ ਰੋਜ਼ਾਨਾ 10 ਹਜ਼ਾਰ ਲੋਕ ਦਰਸ਼ਨਾਂ ਲਈ ਆਉਂਦੇ ਹਨ। ਵੱਡੀ ਭੀੜ ਨੂੰ ਦੇਖਦੇ ਹੋਏ ਇਸ ਪ੍ਰਾਚੀਨ ਸ਼ਿਵ ਮੰਦਰ ਨੂੰ ਕਿਸੇ ਹੋਰ ਥਾਂ ’ਤੇ ਤਬਦੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਰਿਪੋਰਟ ਮੁਤਾਬਕ ਤਿਉਹਾਰਾਂ ਦੌਰਾਨ ਭੀੜ ਨੂੰ ਕੰਟਰੋਲ ਕਰਨ ਲਈ ਇਥੋਂ ਦੀ ਪੁਲਸ ਨੂੰ ਅਕਸਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਾਰਨ ਇਸ ਮੰਦਰ ਨੂੰ ਸ਼ਿਫਟ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਡਰੱਗ ਤੇ ਹਥਿਆਰ ਸਮੱਗਲਿੰਗ ਰੈਕੇਟ ਦਾ ਪਰਦਾਫਾਸ਼, 19 ਕਿੱਲੋ ਹੈਰੋਇਨ ਡਰੱਗ ਮਨੀ ਸਣੇ 2 ਗ੍ਰਿਫ਼ਤਾਰ
ਸਿੰਧੀ ਗੁਰੂ ਦਰਬਾਰ ਕੰਪਲੈਕਸ ਵੀ ਹੋਵੇਗਾ ਬੰਦ
ਮੰਦਰ ਦੇ ਪ੍ਰਬੰਧਕਾਂ ਨੇ ਪੁਸ਼ਟੀ ਕੀਤੀ ਹੈ ਕਿ ਬੁਰ ਦੁਬਈ ਵਿਚ ਸਥਿਤ ਸ਼ਿਵ ਮੰਦਰ ਕੰਪਲੈਕਸ ਨੂੰ 3 ਜਨਵਰੀ, 2024 ਤੋਂ ਬੰਦ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਿੰਧੀ ਗੁਰੂ ਦਰਬਾਰ ਕੰਪਲੈਕਸ ਵੀ 3 ਜਨਵਰੀ ਤੋਂ ਹਮੇਸ਼ਾ ਲਈ ਬੰਦ ਕਰ ਦਿੱਤਾ ਜਾਵੇਗਾ। ਮੰਦਰ ਦੇ ਪ੍ਰਬੰਧਕਾਂ ਨੇ ਕਿਹਾ ਹੈ ਕਿ ਸਾਰੇ ਸ਼ਰਧਾਲੂਆਂ ਨੂੰ ਜੇਬਲ ਅਲੀ ’ਚ ਬਣੇ ਨਵੇਂ ਹਿੰਦੂ ਮੰਦਰ ’ਚ ਆਉਣਾ ਪਵੇਗਾ, ਜਿਸ ਦਾ ਨਿਰਮਾਣ ਪਿਛਲੇ ਸਾਲ ਹੀ ਹੋਇਆ ਹੈ। ਮੰਦਰ ਦੇ ਆਲੇ-ਦੁਆਲੇ 600 ਦੇ ਕਰੀਬ ਛੋਟੀਆਂ-ਵੱਡੀਆਂ ਦੁਕਾਨਾਂ ਹਨ, ਜੋ ਪੂਰੀ ਤਰ੍ਹਾਂ ਇਥੇ ਆਉਣ ਵਾਲੇ ਸ਼ਰਧਾਲੂਆਂ ’ਤੇ ਨਿਰਭਰ ਹਨ।
ਇਹ ਵੀ ਪੜ੍ਹੋ- ਮਹਾਰਾਸ਼ਟਰ ਦੇ ਠਾਣੇ 'ਚ ਹੋਈ ਰੇਵ ਪਾਰਟੀ, ਪੁਲਸ ਨੇ ਨਸ਼ੀਲੇ ਪਦਾਰਥ ਬਰਾਮਦ ਕਰ 97 ਲੋਕ ਲਏ ਹਿਰਾਸਤ 'ਚ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ 'ਚ ਹੋਈ ਭਾਰੀ ਬਰਫ਼ਬਾਰੀ, ਤੋੜਿਆ ਪਿਛਲੇ 40 ਸਾਲਾਂ ਦਾ ਰਿਕਾਰਡ
NEXT STORY