ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜੌਰਡਨ ਦੇ ਕਿੰਗ ਅਬਦੁੱਲਾ II ਬਿਨ ਅਲ-ਹੁਸੈਨ ਨਾਲ ਭਾਰਤ ਨਾਲ ਚੱਲ ਰਹੇ ਵਿਵਾਦ 'ਤੇ ਚਰਚਾ ਕੀਤੀ ਹੈ। ਇੱਕ ਦਿਨ ਪਹਿਲਾਂ ਟਰੂਡੋ ਨੇ ਸੰਯੁਕਤ ਅਰਬ ਅਮੀਰਾਤ (ਯੂ.ਏ.ਈ) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਵੀ ਫੋਨ 'ਤੇ ਗੱਲ ਕੀਤੀ ਸੀ ਅਤੇ ਭਾਰਤ ਨਾਲ ਜਾਰੀ ਤਣਾਅ ਦੇ ਮੁੱਦੇ 'ਤੇ ਆਪਣੀ ਗੱਲ ਰੱਖੀ ਸੀ। ਇੱਥੇ ਦੱਸ ਦਈਏ ਕਿ ਟਰੂਡੋ ਨੇ ਭਾਰਤ 'ਤੇ ਇੱਕ ਸਿੱਖ ਵੱਖਵਾਦੀ ਨੇਤਾ ਦੇ ਕਤਲ ਵਿੱਚ ਸ਼ਮੂਲੀਅਤ ਦੇ ਦੋਸ਼ ਲਾਏ ਹਨ, ਜਿਸ ਮਗਰੋਂ ਦੋਵਾਂ ਦੇਸ਼ਾਂ ਦੇ ਸੰਬੰਧ ਤਣਾਅਪੂਰਨ ਹੋ ਗਏ ਹਨ।
ਜਾਰਡਨ ਕਿੰਗ ਨਾਲ ਹੋਈ ਇਹ ਗੱਲਬਾਤ
ਜਾਣਕਾਰੀ ਮੁਤਾਬਕ ਜਸਟਿਨ ਟਰੂਡੋ ਨੇ ਜੌਰਡਨ ਕਿੰਗ ਨਾਲ ਗੱਲਬਾਤ ਦੌਰਾਨ ਭਾਰਤ-ਕੈਨੇਡਾ ਵਿਵਾਦ ਬਾਰੇ ਪੂਰਾ ਵੇਰਵਾ ਦਿੱਤਾ ਅਤੇ ਕਿਹਾ ਕਿ ਹਰ ਕਿਸੇ ਲਈ ਵੀਏਨਾ ਕਨਵੈਨਸ਼ਨ ਦਾ ਸਨਮਾਨ ਕਰਨਾ ਚਾਹੀਦਾ ਹੈ ਤੇ ਕਾਨੂੰਨ ਦਾ ਰਾਜ ਕਾਇਮ ਰੱਖਣਾ ਜ਼ਰੂਰੀ ਹੈ। ਜੌਰਡਨ ਦੇ ਰਾਜਾ ਨਾਲ ਗੱਲਬਾਤ ਦੌਰਾਨ ਟਰੂਡੋ ਨੇ ਹਮਾਸ ਦੇ ਇਜ਼ਰਾਈਲ 'ਤੇ ਹਮਲੇ ਦੀ ਵੀ ਨਿੰਦਾ ਕੀਤੀ। ਟਰੂਡੋ ਨੇ ਕਿਹਾ ਕਿ ਕੈਨੇਡਾ ਇਸ ਲੜਾਈ ਵਿੱਚ ਇਜ਼ਰਾਈਲ ਦੇ ਨਾਲ ਖੜ੍ਹਾ ਹੈ। ਕੈਨੇਡਾ ਸਰਕਾਰ ਇਸ ਪੂਰੇ ਮਾਮਲੇ ਦੀ ਨਿਗਰਾਨੀ ਕਰ ਰਹੀ ਹੈ ਅਤੇ ਆਪਣੇ ਅੰਤਰਰਾਸ਼ਟਰੀ ਭਾਈਵਾਲਾਂ ਨਾਲ ਲਗਾਤਾਰ ਸੰਪਰਕ ਵਿੱਚ ਹੈ।
ਉੱਧਰ ਕਿੰਗ ਅਬਦੁੱਲਾ II ਦੇ ਦਫਤਰ ਦੁਆਰਾ ਜਾਰੀ ਰੀਡਆਊਟ ਵਿੱਚ ਟਰੂਡੋ ਦੇ ਦੋਸ਼ਾਂ ਤੋਂ ਬਾਅਦ ਕੈਨੇਡਾ-ਭਾਰਤ ਕੂਟਨੀਤਕ ਵਿਵਾਦ ਦਾ ਜ਼ਿਕਰ ਨਹੀਂ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਖਾਲਿਸਤਾਨ ਪੱਖੀ ਲੋੜੀਂਦੇ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦੇ "ਭਰੋਸੇਯੋਗ ਦੋਸ਼ਾਂ" ਦੀ ਜਾਂਚ ਕਰ ਰਹੀ ਹੈ। ਭਾਰਤ ਨੇ ਇਸ ਦਾਅਵੇ ਨੂੰ "ਬੇਤੁਕਾ" ਅਤੇ "ਪ੍ਰੇਰਿਤ" ਦੱਸ ਕੇ ਖਾਰਜ ਕੀਤਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਪੰਜਾਬੀ 'ਤੇ ਜਾਨਲੇਵਾ ਹਮਲਾ, ਹਾਲਤ ਗੰਭੀਰ, ਪੁਲਸ ਨੇ ਹਮਲਾਵਰ ਦੇ ਮਾਰੀ ਗੋਲ਼ੀ
ਬ੍ਰਿਟਿਸ਼ ਪ੍ਰਧਾਨ ਮੰਤਰੀ ਨਾਲ ਵੀ ਕਰ ਚੁੱਕੇ ਹਨ ਗੱਲਬਾਤ
ਤੁਹਾਨੂੰ ਦੱਸ ਦੇਈਏ ਕਿ ਟਰੂਡੋ ਨੇ ਯੂ.ਏ.ਈ ਦੇ ਰਾਸ਼ਟਰਪਤੀ ਨਾਲ ਆਪਣੀ ਗੱਲਬਾਤ ਦੌਰਾਨ ਲਗਭਗ ਇਹੀ ਗੱਲਬਾਤ ਕੀਤੀ ਸੀ। ਟਰੂਡੋ ਲਗਾਤਾਰ “ਕਾਨੂੰਨ ਦਾ ਸਤਿਕਾਰ” ਦੀ ਗੱਲ ਕਰ ਰਹੇ ਹਨ। ਪਿਛਲੇ ਹਫਤੇ ਹੀ ਜਸਟਿਨ ਟਰੂਡੋ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਫੋਨ 'ਤੇ ਗੱਲਬਾਤ ਕੀਤੀ ਸੀ। ਉਦੋਂ ਵੀ ਉਨ੍ਹਾਂ ਨੇ ਨਵੀਂ ਦਿੱਲੀ ਅਤੇ ਓਟਾਵਾ ਦਰਮਿਆਨ ਤਣਾਅ ਘਟਾਉਣ ਅਤੇ ਕਾਨੂੰਨ ਦੇ ਸ਼ਾਸਨ ਦਾ ਸਨਮਾਨ ਕਰਨ 'ਤੇ ਜ਼ੋਰ ਦਿੱਤਾ ਸੀ। ਡਾਊਨਿੰਗ ਸਟ੍ਰੀਟ ਨੇ ਇੱਕ ਬਿਆਨ ਵਿੱਚ ਕਿਹਾ ਕਿ ਟਰੂਡੋ ਨੇ ਸੁਨਕ ਨਾਲ ਗੱਲਬਾਤ ਵਿਚ ਭਾਰਤ ਵਿੱਚ ਕੈਨੇਡੀਅਨ ਡਿਪਲੋਮੈਟਾਂ ਨਾਲ ਸਬੰਧਤ ਸਥਿਤੀ ਬਾਰੇ ਗੱਲ ਕੀਤੀ ਅਤੇ ਦੋਵੇਂ ਨੇਤਾ ਸੰਪਰਕ ਵਿੱਚ ਰਹਿਣ 'ਤੇ ਸਹਿਮਤ ਹੋਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਜ਼ਰਾਈਲ ਨੂੰ ਮਿਲਟਰੀ ਸਹਾਇਤਾ ਭੇਜਣ ਸਬੰਧੀ ਪੈਂਟਾਗਨ ਦਾ ਬਿਆਨ ਆਇਆ ਸਾਹਮਣੇ
NEXT STORY