ਰੋਮ(ਕੈਂਥ)- ਇਟਲੀ ਦੇ ਸ਼ਹਿਰ ਪਾਰਮਾ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਕਲਤੂਰਾ ਸਿੱਖ ਇਟਲੀ, ਗੁਰਦੁਆਰਾ ਸਿੰਘ ਸਭਾ ਪਾਰਮਾ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੁਮਾਲਾ ਅਤੇ ਦਸਤਾਰ ਮੁਕਾਬਲੇ 24 ਅਕਤੂਬਰ ਦਿਨ ਐਤਵਾਰ ਨੂੰ ਕਰਵਾਏ ਜਾ ਰਹੇ ਹਨ,ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਕਲਤੂਰਾ ਸਿੱਖ ਇਟਲੀ ਦੇ ਸੇਵਾਦਾਰਾਂ ਦੁਆਰਾ ਦੱਸਿਆ ਕਿ 24 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਦਸਤਾਰ ਅਤੇ ਦੁਮਾਲਾ ਦੇ ਮੁਕਾਬਲੇ ਸਵੇਰੇ 10 ਵਜੇ ਕਰਵਾਏ ਜਾ ਰਹੇ ਹਨ, ਇਨ੍ਹਾਂ ਮੁਕਾਬਲਿਆਂ 'ਚ ਵੱਖ-ਵੱਖ ਉਮਰ ਦੇ ਪ੍ਰਤੀਯੋਗੀਆਂ ਦੇ ਗਰੁੱਪ ਬਣਾ ਕੇ ਮੁਕਾਬਲੇ ਕਰਵਾਏ ਜਾਣਗੇ, ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਚ ਵੱਖ ਵੱਖ ਉਮਰ ਦੇ ਲੜਕੇ, ਲੜਕੀਆਂ ਦੁਆਰਾ ਹਿੱਸਾ ਲਿਆ ਜਾ ਸਕਦਾ ਹੈ, ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ, ਇਸ ਮਹਾਨ ਸਮਾਗਮ ਵਿਚ ਗਿਆਨੀ ਰਜਿੰਦਰ ਸਿੰਘ ਪਟਿਆਲੇ ਵਾਲੇ ਮੁੱਖ ਰੂਪ ਵਿਚ ਸ਼ਾਮਿਲ ਹੋਣਗੇ।
ਇਹ ਖਬਰ ਪੜ੍ਹੋ- ਓਮਾਨ ਨੇ ਪਾਪੁਆ ਨਿਊ ਗਿਨੀ ਨੂੰ 10 ਵਿਕਟਾਂ ਨਾਲ ਹਰਾਇਆ
ਪ੍ਰਬੰਧਕਾਂ ਵੱਲੋਂ ਸਮੂਹ ਗੁਰਦੁਆਰਾਂ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਗੱਤਕਾ ਅਕੈਡਮੀਆਂ,ਧਾਰਮਿਕ ਜੱਥੇਬੰਦੀਆਂ ਤੇ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਇਨ੍ਹਾਂ ਮੁਕਾਬਲਿਆਂ ਵਿਚ ਵੱਧ ਤੋਂ ਵੱਧ ਬੱਚਿਆਂ ਨੂੰ ਲੈ ਕੇ ਪਹੁੰਚਣ ਤਾਂ ਜੋ ਵਿਦੇਸ਼ਾਂ ਵਿਚ ਵਸਦੇ ਬੱਚਿਆਂ ਨੂੰ ਦਸਤਾਰ ਨਾਲ ਵੱਧ ਤੋਂ ਵੱਧ ਜੋੜਿਆ ਜਾਵੇ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਭਾਈ ਭੁਪਿੰਦਰ ਸਿੰਘ, ਲਖਵਿੰਦਰ ਸਿੰਘ ਮੁਲਤਾਨੀ, ਇੰਦਰਸ਼ਿਵਦਿਆਲ ਸਿੰਘ, ਗੁਰਦੇਵ ਸਿੰਘ, ਮੋਹਣ ਸਿੰਘ ਹੇਲਰਾਂ, ਜਸਪਾਲ ਸਿੰਘ ਅਤੇ ਕਲਤੂਰਾ ਸਿੱਖ ਦੇ ਸੇਵਾਦਾਰ ਭਾਈ ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਸਿਮਰਜੀਤ ਸਿੰਘ, ਤਰਲੋਚਨ ਸਿੰਘ, ਸੰਤੋਖ ਸਿੰਘ, ਰਵਿੰਦਰ ਸਿੰਘ, ਤਰਮਨਪ੍ਰੀਤ ਸਿੰਘ, ਗਿਆਨੀ ਰਜਿੰਦਰ ਸਿੰਘ, ਗੁਰਦੇਵ ਸਿੰਘ, ਅਰਸ਼ਦੀਪ ਸਿੰਘ, ਗੁਰਪ੍ਰੀਤ ਸਿੰਘ ਪਿਰੋਜ, ਪਲਵਿੰਦਰ ਸਿੰਘ, ਅਰਵਿੰਦਰ ਸਿੰਘ, ਕਰਨਵੀਰ ਸਿੰਘ ਮੁੱਖ ਰੂਪ ਵਿੱਚ ਹਾਜ਼ਰ ਸਨ।
ਇਹ ਖਬਰ ਪੜ੍ਹੋ-ਸਿਡਨੀ ਸਿਕਸਰਸ ਦੀ ਜਿੱਤ 'ਚ ਚਮਕੀ ਸ਼ੇਫਾਲੀ ਤੇ ਰਾਧਾ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਭਾਰਤੀ ਮੂਲ ਦੀ ਨਿਸ਼ਾ ਠਾਕੁਰ ਨੇ ਇਟਲੀ ’ਚ ਨਗਰ ਕੌਂਸਲ ਦੀਆਂ ਚੋਣਾਂ 'ਚ ਗੱਡੇ ਜਿੱਤ ਦੇ ਝੰਡੇ
NEXT STORY