ਮਿਲਾਨ (ਸਾਬੀ ਚੀਨੀਆ)- ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਦੇਸ਼ਾਂ-ਵਿਦੇਸ਼ਾਂ ਵਿੱਚ ਬੜੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ। ਇਟਲੀ ਵਿੱਚ ਵੀ ਵੱਖ-ਵੱਖ ਜਗ੍ਹਾ ਦੁਸਹਿਰੇ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਟਲੀ ਦੇ ਜ਼ਿਲ੍ਹਾ ਕਰੇਮੋਨਾ ਵਿੱਚ ਪੈਂਦੇ ਸ਼੍ਰੀ ਦੁਰਗਿਆਣਾ ਮੰਦਿਰ ਕਸਤੇਲਵੇਰਦੇ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਪਹੁੰਚੀਆਂ। ਦੁਸਹਿਰੇ ਦੇ ਤਿਉਹਾਰ ਮੌਕੇ ਮੰਦਿਰ ਵਿਖੇ ਰਾਵਣ ਦਾ ਪੁਤਲਾ ਅਗਨ ਭੇਂਟ ਕੀਤਾ ਗਿਆ।
ਇਸ ਮੌਕੇ ਮੰਦਿਰ ਦੀ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬਦੀ 'ਤੇ ਨੇਕੀ ਦੀ ਜਿੱਤ ਵੱਜੋਂ ਮਨਾਇਆ ਜਾਂਦਾ ਹੈ ਅਤੇ ਸਾਡੀ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜਬੂਤ ਕਰਦਾ ਹੈ। ਉਹਨਾਂ ਸੰਗਤਾਂ ਨੂੰ ਸ਼੍ਰੀ ਰਾਮ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਅੱਜ ਦੇ ਦਿਨ ਪ੍ਰਭੂ ਸ਼੍ਰੀ ਰਾਮ ਚੰਦਰ ਜੀ ਨੇ ਰਾਵਣ ਦਾ ਵਧ ਕਰਕੇ ਬੁਰਾਈ 'ਤੇ ਜਿੱਤ ਪ੍ਰਾਪਤ ਕੀਤੀ ਸੀ ਅਤੇ ਸਾਮਾਜ ਵਿੱਚ ਫੈਲੀਆਂ ਬੁਰਾਈਆ ਖ਼ਿਲਾਫ਼ ਲੜਨ ਦਾ ਸੰਦੇਸ਼ ਦਿੱਤਾ ਸੀ। ਸ਼੍ਰੀ ਦੁਰਗਿਆਣਾ ਮੰਦਿਰ ਕਸਤੇਲਵੇਰਦੇ ਦੇ ਪ੍ਰਬੰਧਕ ਅਨਿਲ ਕੁਮਾਰ ਲੋਧੀ ਨੇ ਸਾਰੀਆਂ ਸੰਗਤਾਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਹਮੇਸ਼ਾ ਸੱਚਾਈ ਦੇ ਮਾਰਗ 'ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਮੰਦਿਰ ਦੀ ਭਜਨ ਮੰਡਲੀ ਵੱਲੋਂ ਸ਼੍ਰੀ ਰਾਮ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਅਤੇ ਅੰਤ ਵਿੱਚ ਮੰਦਿਰ ਵਿੱਚ ਆਰਤੀ ਕੀਤੀ ਗਈ। ਸੰਗਤਾਂ ਲਈ ਅਟੁੱਟ ਲੰਗਰ ਵਰਤਾਏ ਗਏ। ਮੰਦਿਰ ਕਮੇਟੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
ਛੋਟੀ ਉਮਰ, ਵੱਡਾ ਜਜ਼ਬਾ : 9 ਸਾਲ ਦੀ ਉਮਰ 'ਚ ਔਟਿਜ਼ਮ ਪੀੜਤ ਬੱਚਿਆਂ ਦੀ ਮਦਦ ਲਈ ਲਿਖੀਆਂ ਕਿਤਾਬਾਂ
NEXT STORY