ਸਿਡਨੀ (ਭਾਸ਼ਾ) : ਵਿਦੇਸ਼ ਮੰਤਰੀ ਸ. ਜੈਸ਼ੰਕਰ ਨੇ ਵੀਰਵਾਰ ਨੂੰ ਆਸਟ੍ਰੇਲੀਆ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀ.ਈ.ਓ.) ਤੇ ਪ੍ਰਮੁੱਖ ਵਪਾਰਕ ਨੇਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਇਕ ਦੂਜੇ ਦੇ ਵਿਕਾਸ ਵਿਚ ਸਹਿਯੋਗ ਕਰਨ ਲਈ ਮਹੱਤਵਪੂਰਨ ਮੁੱਦਿਆਂ ਨੂੰ ਉਜਾਗਰ ਕੀਤਾ। ਮੰਤਰੀ ਆਸਟ੍ਰੇਲੀਆ ਦੇ ਸਰਕਾਰੀ ਦੌਰੇ 'ਤੇ ਹਨ।
ਜੈਸ਼ੰਕਰ ਨੇ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ ਕਿ ਸਿਡਨੀ 'ਚ ਸੀਈਓ ਤੇ ਕਾਰੋਬਾਰੀ ਨੇਤਾਵਾਂ ਨੂੰ ਮਿਲ ਕੇ ਦਿਨ ਦੀ ਸ਼ੁਰੂਆਤ ਚੰਗੀ ਹੋਈ। ਭਾਰਤ 'ਚ ਡਿਜੀਟਲ, ਬੁਨਿਆਦੀ ਢਾਂਚੇ, ਨਿਰਮਾਣ ਅਤੇ ਹੁਨਰ ਵਿੱਚ ਚੱਲ ਰਹੇ ਬਦਲਾਅ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਮਜ਼ਬੂਤ ਵਪਾਰ ਅਤੇ ਨਿਵੇਸ਼ ਸਬੰਧ ਸਾਡੀ ਵਿਆਪਕ ਰਣਨੀਤਕ ਭਾਈਵਾਲੀ ਦਾ ਮੁੱਖ ਹਿੱਸਾ ਹਨ। ਜੈਸ਼ੰਕਰ ਨੇ ਸਿਡਨੀ 'ਚ ਨਿਊ ਸਾਊਥ ਵੇਲਜ਼ ਦੀ ਸੰਸਦ 'ਚ ਪ੍ਰਵਾਸੀ ਭਾਈਚਾਰੇ ਦੇ ਮੈਂਬਰਾਂ, ਸੰਸਦ ਮੈਂਬਰਾਂ ਅਤੇ ਭਾਰਤ ਦੇ ਦੋਸਤਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨੇ ਭਾਰਤ-ਆਸਟ੍ਰੇਲੀਆ ਦੀ ਭਾਈਵਾਲੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਸਰਗਰਮ ਯੋਗਦਾਨ ਲਈ ਧੰਨਵਾਦ ਕੀਤਾ। ਜੈਸ਼ੰਕਰ ਨੇ ਸਿਡਨੀ ਵਿੱਚ ਸਥਿਤ ਇੱਕ ਸੁਤੰਤਰ ਥਿੰਕ ਟੈਂਕ, ਲੋਵੀ ਇੰਸਟੀਚਿਊਟ ਵਿੱਚ ਵਿਦੇਸ਼ ਮਾਮਲਿਆਂ ਤੇ ਰਣਨੀਤੀ ਮਾਹਰਾਂ ਦੇ ਨਾਲ ਚਰਚਾ ਵਿਚ ਹਿੱਸਾ ਲਿਆ।
ਅਮਰੀਕਾ 'ਚ ਉੱਠੀ ਵਿਆਪਕ ਇਮੀਗ੍ਰੇਸ਼ਨ ਸੁਧਾਰ ਦੀ ਮੰਗ
NEXT STORY