ਇੰਟਰਨੈਸ਼ਨਲ ਡੈਸਕ- ਇੰਡੋਨੇਸ਼ੀਆ ਦੇ ਪੱਛਮੀ ਪਾਪੂਆ ਖੇਤਰ ਵਿੱਚ ਸ਼ਨੀਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਰਮਨ ਭੂ-ਵਿਗਿਆਨ ਖੋਜ ਕੇਂਦਰ (GFZ) ਦੇ ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.93 ਮਾਪੀ ਗਈ।
ਜਾਣਕਾਰੀ ਅਨੁਸਾਰ, ਭੂਚਾਲ ਦਾ ਕੇਂਦਰ ਜ਼ਮੀਨ ਤੋਂ ਲਗਭਗ 10 ਕਿਲੋਮੀਟਰ (ਲਗਭਗ 6 ਮੀਲ) ਦੀ ਡੂੰਘਾਈ 'ਤੇ ਸੀ। ਇਸ ਦੌਰਾਨ ਕੁਝ ਲੋਕ ਡਰ ਦੇ ਮਾਰੇ ਆਪਣੇ ਘਰਾਂ ਤੋਂ ਬਾਹਰ ਆ ਗਏ। ਫਿਲਹਾਲ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ।
ਇਹ ਵੀ ਪੜ੍ਹੋ- ਹੋ ਗਿਆ ਪਾਣੀ-ਪਾਣੀ ! ਇਕੋ ਦਿਨ 'ਚ ਪੈ ਗਿਆ ਸਾਲ ਭਰ ਜਿੰਨਾ ਮੀਂਹ, ਹਜ਼ਾਰਾਂ ਲੋਕ ਹੋਏ ਬੇਘਰ
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀਰਵਾਰ, 24 ਜੁਲਾਈ ਨੂੰ ਇੰਡੋਨੇਸ਼ੀਆ ਦੇ ਸੁਲਾਵੇਸੀ ਖੇਤਰ ਦੇ ਮਿਨਾਹਾਸਾ ਪ੍ਰਾਇਦੀਪ ਵਿੱਚ 6.2 ਤੀਬਰਤਾ ਦਾ ਭੂਚਾਲ ਆਇਆ ਸੀ। ਇਹ ਭੂਚਾਲ 147 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ ਸੀ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਇੰਡੋਨੇਸ਼ੀਆ ਦੇ ਸੇਰਾਮ ਵਿੱਚ 5.5 ਤੀਬਰਤਾ ਦਾ ਭੂਚਾਲ ਆਇਆ ਸੀ। ਭੂਚਾਲ 15 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ ਅਤੇ ਇਸਦਾ ਕੇਂਦਰ ਅੰਬੋਨ ਤੋਂ ਲਗਭਗ 244 ਕਿਲੋਮੀਟਰ ਪੂਰਬ-ਉੱਤਰ-ਪੂਰਬ ਵਿੱਚ ਅਤੇ ਅਮਾਹਾਈ ਤੋਂ 155 ਕਿਲੋਮੀਟਰ ਦੂਰ ਸੀ।
ਇਹ ਵੀ ਪੜ੍ਹੋ- 12 ਅਗਸਤ ਤਕ ਸਕੂਲਾਂ 'ਚ ਛੁੱਟੀਆਂ ਦਾ ਐਲਾਨ!
'ਜੰਗ ਨਹੀਂ ਰੋਕੀ ਤਾਂ ਵਪਾਰ ਨਹੀਂ...', ਟਰੰਪ ਦੀ ਥਾਈਲੈਂਡ-ਕੰਬੋਡੀਆ ਨੂੰ ਧਮਕੀ
NEXT STORY