ਇੰਟਰਨੈਸ਼ਨਲ ਡੈਸਕ : ਨੇਪਾਲ 'ਚ ਸ਼ੁੱਕਰਵਾਰ ਰਾਤ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। 6.4 ਤੀਬਰਤਾ ਵਾਲੇ ਇਸ ਭੂਚਾਲ ਨੇ ਨੇਪਾਲ 'ਚ ਤਬਾਹੀ ਮਚਾ ਦਿੱਤੀ। ਜਾਣਕਾਰੀ ਮੁਤਾਬਕ ਇਸ ਭੂਚਾਲ ਕਾਰਨ ਹੁਣ ਤੱਕ 128 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਸੈਂਕੜੇ ਲੋਕ ਜ਼ਖਮੀ ਹੋ ਗਏ ਹਨ। ਨੇਪਾਲ 'ਚ ਇਕ ਮਹੀਨੇ 'ਚ ਤੀਜੀ ਵਾਰ ਤੇਜ਼ ਭੂਚਾਲ ਆਇਆ ਹੈ।
ਇਹ ਵੀ ਪੜ੍ਹੋ : Chandigarh 'ਚ 24 ਸੈਕਿੰਡ ਦੀ ਵੀਡੀਓ ਨੇ ਮਚਾਇਆ ਤਹਿਲਕਾ, ਦੇਖ ਅੱਖਾਂ ਖੁੱਲ੍ਹੀਆਂ ਰਹਿ ਜਾਣਗੀਆਂ (ਵੀਡੀਓ)
ਨੇਪਾਲ ਦੇ ਜਜਰਕੋਟ ਜ਼ਿਲ੍ਹੇ ਦੇ ਲਾਮੀਡਾਂਡਾ ਇਲਾਕੇ 'ਚ ਇਸ ਭੂਚਾਲ ਦਾ ਕੇਂਦਰ ਸੀ। ਚਸ਼ਮਦੀਦਾਂ ਨੇ ਕਿਹਾ ਕਿ ਭੂਚਾਲ ਦੇ ਝਟਕੇ ਇੰਨੇ ਤੇਜ਼ ਸੀ ਕਿ ਇਸ ਨਾਲ ਸੈਂਕੜੇ ਘਰ ਢਹਿ ਗਏ। ਭੂਚਾਲ ਤੋਂ ਬਾਅਦ ਬਚਾਅ ਬਲ ਬਚਾਅ ਕਾਰਜਾਂ 'ਚ ਜੁੱਟੇ ਹੋਏ ਹਨ।
ਇਹ ਵੀ ਪੜ੍ਹੋ : ਖੁੱਲ੍ਹੀ ਬਹਿਸ ਨੂੰ ਲੈ ਕੇ ਲਾਈਵ ਹੋਏ ਸੁਖਬੀਰ ਬਾਦਲ, CM ਮਾਨ ਨੂੰ ਆਖ ਦਿੱਤੀ ਵੱਡੀ ਗੱਲ
ਦੱਸਣਯੋਗ ਹੈ ਕਿ ਸ਼ੁੱਕਰਵਾਰ ਰਾਤ ਕਰੀਬ 11.30 ਵਜੇ ਨੇਪਾਲ ਦੇ ਪੱਛਮੀ ਖੇਤਰ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਅਸਰ ਭਾਰਤ ਅਤੇ ਚੀਨ 'ਚ ਵੀ ਮਹਿਸੂਸ ਕੀਤਾ ਗਿਆ। ਭਾਰਤ 'ਚ ਵੀ ਕਰੀਬ 40 ਸੈਕਿੰਡ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ 'ਚ ਹੋਈਆਂ ਮੌਤਾਂ ਦਾ ਅੰਕੜਾ ਅਜੇ ਵੱਧ ਸਕਦਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਨੇ ਰਿਸ਼ੀ ਸੁਨਕ ਨਾਲ ਕੀਤੀ ਗੱਲਬਾਤ, ਅੱਤਵਾਦ ਸਣੇ ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ
NEXT STORY