ਚਿਲੀ (ਏਜੰਸੀ)— ਚਿਲੀ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 6.7 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਸ਼ਹਿਰ ਕੋਕੁਮਬੋ 'ਚ ਰਿਹਾ। ਸਥਾਨਕ ਸਮੇਂ ਮੁਤਾਬਕ ਰਾਤ ਦੇ 10.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਕਾਰਨ ਲੋਕ ਕਾਫੀ ਡਰ ਗਏ। ਅਧਿਕਾਰੀਆਂ ਵਲੋਂ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ ਪਰ ਕੁਝ ਸਮੇਂ ਬਾਅਦ ਇਸ ਨੂੰ ਰੱਦ ਕਰ ਦਿੱਤਾ ਗਿਆ। ਭੂਚਾਲ ਕਾਰਨ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਬਾਰੇ ਅਜੇ ਜਾਣਕਾਰੀ ਨਹੀਂ ਮਿਲ ਸਕੀ। ਕੁਝ ਥਾਵਾਂ 'ਤੇ ਬਿਜਲੀ ਗੁੱਲ ਰਹੀ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ।
ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨਸਾਥੀਆਂ ਦਾ ਭਵਿੱਖ ਖਤਰੇ 'ਚ
NEXT STORY