ਇੰਟਰਨੈਸ਼ਨਲ ਡੈਸਕ- ਅੱਜ ਸਵੇਰੇ ਤੜਕੇ-ਤੜਕੇ ਭਾਰਤ ਦੇ ਗੁਆਂਢੀ ਮੁਲਕ ਚੀਨ ਦਾ ਗਾਂਸੂ ਪ੍ਰਾਂਤ 5.6 ਤੀਬਰਤਾ ਦੇ ਭੂਚਾਲ ਕਾਰਨ ਬੁਰੀ ਤਰ੍ਹਾਂ ਹਿੱਲ ਗਿਆ। ਇਸ ਭੂਚਾਲ ਕਾਰਨ 7 ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ, ਹਾਲਾਂਕਿ ਗਨਿਮਤ ਰਹੀ ਕਿ ਕਿਸੇ ਦੀ ਵੀ ਸੱਟ ਜ਼ਿਆਦਾ ਗੰਭੀਰ ਨਹੀਂ ਹੈ।

ਚੀਨ ਦੀ ਸਰਕਾਰੀ ਏਜੰਸੀ ਸ਼ਿਨਹੂਆ ਤੋਂ ਮਿਲੀ ਜਾਣਕਾਰੀ ਅਨੁਸਾਰ ਫਿਲਹਾਲ ਸਥਿਤੀ ਆਮ ਹੈ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦੇ ਝਟਕੇ ਲੱਗਦਿਆਂ ਹੀ ਲੋਕ ਆਪਣੇ ਘਰਾਂ 'ਚੋਂ ਬਾਹਰ ਵੱਲ ਨੂੰ ਭੱਜ ਕੇ ਆਪਣੀ ਜਾਨ ਬਚਾਈ। ਮਿੰਟਾਂ-ਸਕਿੰਟਾਂ 'ਚ ਹੀ ਇਲਾਕੇ 'ਚ ਚੀਕ-ਚਿਹਾੜਾ ਮਚ ਗਿਆ ਤੇ ਸੈਂਕੜੇ ਲੋਕ ਸੜਕਾਂ 'ਤੇ ਉਤਰ ਆਏ।

ਇਹ ਭੂਚਾਲ ਸਵੇਰੇ ਕਰੀਬ 5.49 ਵਜੇ ਆਇਆ, ਜਿਸ ਦਾ ਕੇਂਦਰ ਧਰਤੀ ਤੋਂ ਕਰੀਬ 10 ਕਿਲੋਮੀਟਰ ਹੇਠਾਂ ਰਿਹਾ। ਇਸ ਭੂਚਾਲ ਕਾਰਨ 8-10 ਮਕਾਨਾਂ ਦੇ ਵੀ ਢਹਿ-ਢੇਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ, ਜਦਕਿ ਹੋਰ ਕਈ ਮਕਾਨ ਵੀ ਨੁਕਸਾਨੇ ਗਏ ਹਨ। ਫਿਲਹਾਲ ਇਲਾਕੇ 'ਚ ਰੈਸਕਿਊ ਆਪਰੇਸ਼ਨ ਚਲਾਏ ਜਾ ਰਹੇ ਹਨ ਤੇ ਸੜਕਾਂ ਤੋਂ ਮਲਬਾ ਹਟਾ ਕੇ ਘਰਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਅਮਰੀਕਾ 'ਚ ਡਰਾਈਵਰਾਂ ਲਈ ਵੱਡੀ ਖ਼ਬਰ ; ਵਿਭਾਗ ਨੇ ਨਵੇਂ ਨਿਯਮਾਂ ਦਾ ਕੀਤਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
UN 'ਚ ਪਾਕਿਸਤਾਨੀ PM ਨੇ ਇਕ ਵਾਰ ਫ਼ਿਰ ਉਗਲਿਆ ਜ਼ਹਿਰ ! ਭਾਰਤ ਨੇ ਦਿੱਤਾ ਕਰਾਰਾ ਜਵਾਬ
NEXT STORY