ਕਾਠਮੰਡੂ (ਭਾਸ਼ਾ-)- ਨੇਪਾਲ ਦੇ ਹੁਮਲਾ ਜ਼ਿਲ੍ਹੇ ਵਿੱਚ ਤੜਕਸਾਰ 4.2 ਤੀਬਰਤਾ ਦਾ ਭੂਚਾਲ ਆਇਆ। ਰਾਸ਼ਟਰੀ ਭੂਚਾਲ ਨਿਗਰਾਨੀ ਅਤੇ ਖੋਜ ਕੇਂਦਰ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਏਜੰਸੀ ਨੇ ਕਿਹਾ ਕਿ ਭੂਚਾਲ ਸਵੇਰੇ 7:10 ਵਜੇ ਕਰਨਾਲੀ ਪ੍ਰਾਂਤ ਦੇ ਹੁਮਲਾ ਜ਼ਿਲ੍ਹੇ ਵਿੱਚ ਮਹਿਸੂਸ ਕੀਤਾ ਗਿਆ, ਜੋ ਕਿ ਕਾਠਮੰਡੂ ਤੋਂ ਲਗਭਗ 700 ਕਿਲੋਮੀਟਰ ਉੱਤਰ-ਪੱਛਮ ਵਿੱਚ ਸਥਿਤ ਹੈ। ਇਹ ਭੂਚਾਲ ਗੁਆਂਢੀ ਮੁਗੂ ਅਤੇ ਬਝੰਗ ਜ਼ਿਲ੍ਹਿਆਂ ਵਿੱਚ ਵੀ ਮਹਿਸੂਸ ਕੀਤਾ ਗਿਆ। ਭੂਚਾਲ ਨਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ।
ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ 'ਚ ਭਾਰਤੀ ਵਿਦਿਆਰਥਣ ਹੋਈ ਲਾਪਤਾ ! ਪੁਲਸ ਨੇ ਮੰਗੀ ਲੋਕਾਂ ਤੋਂ ਮਦਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਟੈਨੇਸੀ ਦੀ ਸੈਨੇਟ ਸੀਟ ਲਈ ਹੇਗਸੇਥ ਦੇ ਨਾਮ ਦੀਆਂ ਅਟਕਲਾਂ ਤੇਜ਼
NEXT STORY