ਤਹਿਰਾਨ— ਈਰਾਨ ਦੇ ਦੱਖਣੀ ਹਿੱਸੇ 'ਚ ਸੋਮਵਾਰ ਰਾਤ ਨੂੰ 10.59 ਵਜੇ ਮੱਧ ਪੱਧਰ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.0 ਮਾਪੀ ਗਈ। ਭਾਰਤੀ ਸਮੇਂ ਮੁਤਾਬਕ ਉਸ ਸਮੇਂ ਤੜਕੇ ਦੇ 4 ਵਜੇ ਸਨ।
ਅਮਰੀਕਾ ਦੇ ਸਰਵੇਖਣ ਕੇਂਦਰ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਹੋਰਮਜ਼ਿਗਾਨ ਸੂਬੇ ਦੇ ਬੰਡਰ ਲੇਂਗੇਹ ਤੋਂ 23 ਕਿਲੋਮੀਟਰ ਪੂਰਬੀ-ਉੱਤਰ 'ਚ ਧਰਤੀ ਦੀ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ 'ਚ ਸਥਿਤ ਸੀ। ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ। ਰਾਤ ਸਮੇਂ ਆਏ ਭੂਚਾਲ ਕਾਰਨ ਲੋਕ ਡਰ ਗਏ ਅਤੇ ਆਪਣੇ ਘਰਾਂ 'ਚੋਂ ਬਾਹਰ ਆ ਗਏ।
ਜ਼ਿਕਰਯੋਗ ਹੈ ਕਿ ਈਰਾਨ ਵਧੇਰੇ ਭੂਚਾਲ ਆਉਣ ਵਾਲੇ ਖੇਤਰ 'ਤੇ ਸਥਿਤ ਹੈ, ਜਿਸ ਕਾਰਨ ਇੱਥੇ ਭੂਚਾਲ ਦੇ ਝਟਕੇ ਲੱਗਦੇ ਰਹਿੰਦੇ ਹਨ। ਨਵੰਬਰ 2017 'ਚ ਆਏ ਭੂਚਾਲ ਕਾਰਨ ਇੱਥੇ 328 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 1700 ਤੋਂ ਵਧੇਰੇ ਲੋਕ ਜ਼ਖਮੀ ਹੋ ਗਏ। ਬਹੁਤ ਸਾਰੇ ਘਰ ਅਤੇ ਇਮਾਰਤਾਂ ਨੂੰ ਕਾਫੀ ਨੁਕਸਾਨ ਪੁੱਜਾ ਸੀ ਜਦਕਿ ਕਈ ਸੜਕਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਸਨ।
ਵੈਨਜ਼ੁਏਲਾ 'ਚ ਬਿਜਲੀ ਸਪਲਾਈ ਠੱਪ, ਵਧੀ ਲੋਕਾਂ ਦੀ ਪ੍ਰੇਸ਼ਾਨੀ
NEXT STORY