ਇਸਲਾਮਾਬਾਦ— ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ 'ਚ ਮੰਗਲਵਾਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.0 ਮਾਪੀ ਗਈ। ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਪਾਕਿਸਤਾਨ ਦੇ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਕਿ ਭੂਚਾਲ ਦਾ ਕੇਂਦਰ ਪੰਜਾਬ ਸੂਬੇ ਦੇ ਅਟਕ ਜ਼ਿਲੇ ਦੇ ਨੇੜੇ ਸੀ।
ਦੱਸਣ ਯੋਗ ਹੈ ਕਿ ਪਾਕਿਸਤਾਨ 'ਚ ਪਿਛਲੇ ਮਹੀਨੇ 5.3 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ਤੋਂ ਪਹਿਲਾਂ ਵੀ ਪਾਕਿਸਤਾਨ 'ਚ ਕਈ ਭੂਚਾਲ ਆਏ। ਸਾਲ 2005 'ਚ ਆਇਆ ਭੂਚਾਲ ਸਭ ਤੋਂ ਵਧ ਨੁਕਸਾਨ ਵਾਲਾ ਸੀ, ਜਿਸ 'ਚ 74,000 ਤੋਂ ਵਧ ਲੋਕ ਮਾਰੇ ਗਏ ਸਨ।
ਪਰਮਾਣੂੰ ਨੂੰ ਪਹਿਲਾਂ ਇਸਤੇਮਾਲ ਨਾ ਕਰਨ ਦੀ ਨੀਤੀ ਨੂੰ ਤਿਆਗ ਸਕਦਾ ਹੈ ਭਾਰਤ: ਮਾਹਰ
NEXT STORY