ਇਸਲਾਮਾਬਾਦ/ਕਾਬੁਲ (ਭਾਸ਼ਾ)- ਰਾਜਧਾਨੀ ਇਸਲਾਮਾਬਾਦ ਸਮੇਤ ਕਈ ਸ਼ਹਿਰਾਂ ਵਿਚ ਸ਼ਨੀਵਾਰ ਨੂੰ 5.9 ਤੀਬਰਤਾ ਦਾ ਭੂਚਾਲ ਆਇਆ। ਰਾਸ਼ਟਰੀ ਭੂਚਾਲ ਨਿਗਰਾਨੀ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦੇ ਹਿੰਦੂਕੁਸ਼ ਖੇਤਰ ਵਿਚ 210 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਇਸਲਾਮਾਬਾਦ, ਰਾਵਲਪਿੰਡੀ, ਪੇਸ਼ਾਵਰ ਨੌਸ਼ਹਿਰਾ, ਗਿਲਗਿਤ, ਖੈਬਰ, ਦੀਰ, ਐਬਟਾਬਾਦ, ਮਿੰਗੋਰਾ, ਕੋਹਾਟ ਸਮੇਤ ਦੇਸ਼ ਦੇ ਕਈ ਹੋਰ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੇਸ਼ ਦੇ ਕਿਸੇ ਵੀ ਹਿੱਸੇ ਤੋਂ ਜਾਨ-ਮਾਲ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਭੂਚਾਲ ਦੇ ਝਟਕੇ ਜੰਮੂ-ਕਸ਼ਮੀਰ ਅਤੇ ਉੱਤਰੀ ਭਾਰਤ ਦੇ ਹੋਰ ਹਿੱਸਿਆ ਵਿਚ ਵੀ ਮਹਿਸੂਸ ਕੀਤੇ ਗਏ ਹਨ। ਇਸੇ ਤਰ੍ਹਾਂ ਅਫ਼ਗਾਨਿਸਤਾਨ ਵਿਚ ਵੀ ਸ਼ਨੀਵਾਰ ਨੂੰ ਭੂਚਾਲ ਦੇ ਮੱਧਮ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ ਸ਼ਨੀਵਾਰ ਨੂੰ ਅਸ਼ਕਸ਼ਾਮ ਤੋਂ 45 ਕਿਲੋਮੀਟਰ ਦੱਖਣ-ਪੱਛਮ ਵਿਚ ਰਿਕਟਰ ਪੈਮਾਨੇ ’ਤੇ 5.7 ਦੀ ਤੀਬਰਤਾ ਵਾਲਾ ਭੂਚਾਲ ਆਇਆ।
ਕੈਨੇਡਾ 'ਚ 18 ਸਾਲਾ ਪੰਜਾਬੀ ਵਿਦਿਆਰਥੀ ਦੀ ਮਿਲੀ ਲਾਸ਼
NEXT STORY