ਬੀਜਿੰਗ (ਏਜੰਸੀਆਂ): ਚੀਨ ਦੇ ਉੱਤਰ-ਪੱਛਮੀ ਸੂਬੇ ਗਾਂਸੂ ਵਿੱਚ ਸ਼ਨੀਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਘੱਟੋ-ਘੱਟ ਸੱਤ ਲੋਕ ਜ਼ਖ਼ਮੀ ਹੋ ਗਏ। ਭੂਚਾਲ ਕਾਰਨ ਸੈਂਕੜੇ ਮਕਾਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਚੀਨ ਦੇ ਭੂਚਾਲ ਕੇਂਦਰ ਅਨੁਸਾਰ, ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.6 ਦਰਜ ਕੀਤੀ ਗਈ ਹੈ। ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 5:49 ਵਜੇ ਲੋਂਗਸ਼ੀ ਕਾਉਂਟੀ ਵਿੱਚ ਆਇਆ, ਅਤੇ ਇਸ ਦਾ ਕੇਂਦਰ ਜ਼ਮੀਨ ਤੋਂ ਸਿਰਫ਼ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ।
ਸਰਕਾਰੀ ਮੀਡੀਆ ਏਜੰਸੀ ਸ਼ਿਨਹੂਆ ਨੇ ਦੱਸਿਆ ਕਿ ਭਾਵੇਂ 7 ਲੋਕ ਜ਼ਖ਼ਮੀ ਹੋਏ ਹਨ, ਪਰ ਕਿਸੇ ਦੀ ਵੀ ਹਾਲਤ ਗੰਭੀਰ ਨਹੀਂ ਹੈ। ਉੱਥੇ ਹੀ, ਸਰਕਾਰੀ ਮੀਡੀਆ ਦੀ ਰਿਪੋਰਟ ਮੁਤਾਬਕ ਭੂਚਾਲ ਕਾਰਨ 8 ਮਕਾਨ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਏ, ਜਦਕਿ 100 ਤੋਂ ਵੱਧ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਸੋਸ਼ਲ ਮੀਡੀਆ 'ਤੇ ਸਰਕਾਰੀ ਮੀਡੀਆ ਵੱਲੋਂ ਜਾਰੀ ਕੀਤੀਆਂ ਗਈਆਂ ਵੀਡੀਓਜ਼ ਵਿੱਚ ਦੇਖਿਆ ਜਾ ਸਕਦਾ ਹੈ ਕਿ ਬਚਾਅ ਕਰਮਚਾਰੀ ਮਲਬੇ ਨੂੰ ਹਟਾਉਣ ਦੇ ਕੰਮ ਵਿੱਚ ਲੱਗੇ ਹੋਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।
ਕਰਾਚੀ ਦੀ ਅਦਾਲਤ ਨੇ ਭਾਰਤੀ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
NEXT STORY