ਵਾਸ਼ਿੰਗਟਨ— ਅਮਰੀਕਾ ਦੇ ਅਲਾਸਕਾ ਖੇਤਰ 'ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਵਿਭਾਗ ਦੇ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ। ਵਿਭਾਗ ਨੇ ਦੱਸਿਆ ਕਿ ਭੂਚਾਲ ਸਥਾਨਕ ਸਮੇਂ ਮੁਤਾਬਕ ਸੋਮਵਾਰ ਤੇ ਮੰਗਲਵਾਰ ਦੀ ਮੱਧ ਰਾਤ 1:10 ਮਿੰਟ 'ਤੇ ਆਇਆ ਤੇ ਇਸ ਦਾ ਕੇਂਦਰ ਵਿਲੋ ਪਿੰਡ 'ਚ ਜ਼ਮੀਨ ਤੋਂ 42 ਕਿਲੋਮੀਟਰ ਦੀ ਗਹਿਰਾਈ 'ਤੇ ਸੀ। ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਫਿਲਹਾਲ ਕੋਈ ਰਿਪੋਰਟ ਨਹੀਂ ਹੈ।
ਮੋਦੀ ਨੇ ਨਹੀਂ ਕੀਤੀ ਜ਼ਾਕਿਰ ਨਾਇਕ ਦੀ ਹਵਾਲਗੀ ਦੀ ਅਪੀਲ: ਮਹਾਤਿਰ
NEXT STORY