ਇੰਟਰਨੈਸ਼ਨਲ ਡੈਸਕ : ਅਫਗਾਨਿਸਤਾਨ 'ਚ ਮੰਗਲਵਾਰ-ਬੁੱਧਵਾਰ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.0 ਮਾਪੀ ਗਈ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਸ ਤੋਂ ਪਹਿਲਾਂ ਐਤਵਾਰ (26 ਫਰਵਰੀ) ਤੜਕੇ ਅਫਗਾਨਿਸਤਾਨ ਦੇ ਫੈਜ਼ਾਬਾਦ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
ਇਹ ਵੀ ਪੜ੍ਹੋ : ਸਿਡਨੀ 'ਚ ਆਸਟ੍ਰੇਲੀਆਈ ਪੁਲਸ ਵੱਲੋਂ ਕੀਤੀ ਫਾਇਰਿੰਗ 'ਚ ਭਾਰਤੀ ਨਾਗਰਿਕ ਦੀ ਮੌਤ
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.3 ਮਾਪੀ ਗਈ ਸੀ। ਇਹ ਭੂਚਾਲ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 273 ਕਿਲੋਮੀਟਰ ਉੱਤਰ-ਪੂਰਬ 'ਚ ਦੁਪਹਿਰ 2.14 ਵਜੇ ਆਇਆ। ਭੂਚਾਲ ਦਾ ਕੇਂਦਰ 180 ਕਿਲੋਮੀਟਰ ਦੀ ਡੂੰਘਾਈ 'ਤੇ ਸੀ।
ਇਹ ਵੀ ਪੜ੍ਹੋ : ਇਮਰਾਨ ਖਾਨ 'ਤੇ ਫਿਰ ਮੰਡਰਾਇਆ ਗ੍ਰਿਫ਼ਤਾਰੀ ਦਾ ਖ਼ਤਰਾ, ਅਦਾਲਤ ਨੇ ਜਾਰੀ ਕੀਤਾ ਗੈਰ-ਜ਼ਮਾਨਤੀ ਵਾਰੰਟ
26 ਫਰਵਰੀ ਤੋਂ ਪਹਿਲਾਂ ਵੀ ਅਫਗਾਨਿਸਤਾਨ ਦੇ ਫੈਜ਼ਾਬਾਦ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ ਦੀ ਤੀਬਰਤਾ 6.8 ਸੀ। ਭੂਚਾਲ ਸਵੇਰੇ 6.07 ਵਜੇ ਆਇਆ ਸੀ। ਇਸ ਦਾ ਕੇਂਦਰ ਫੈਜ਼ਾਬਾਦ ਤੋਂ 265 ਕਿਲੋਮੀਟਰ ਦੂਰ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਸਿਡਨੀ 'ਚ ਆਸਟ੍ਰੇਲੀਆਈ ਪੁਲਸ ਵੱਲੋਂ ਕੀਤੀ ਫਾਇਰਿੰਗ 'ਚ ਭਾਰਤੀ ਨਾਗਰਿਕ ਦੀ ਮੌਤ
NEXT STORY