ਜਕਾਰਤਾ (ਯੂ.ਐੱਨ.ਆਈ.): ਅੱਜ ਤੜਕਸਾਰ ਇੰਡੋਨੇਸ਼ੀਆ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਕਾਰਨ ਲੋਕ ਇਕਦਮ ਡਰ ਗਏ ਤੇ ਘਬਰਾ ਕੇ ਘਰਾਂ 'ਚੋਂ ਬਾਹਰ ਨਿਕਲ ਆਏ। ਇੰਡੋਨੇਸ਼ੀਆ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਮੁਤਾਬਕ ਇੰਡੋਨੇਸ਼ੀਆ ਦੇ ਪੂਰਬੀ ਮਾਲੂਕੂ ਪ੍ਰਾਂਤ ਵਿਚ ਬੁੱਧਵਾਰ ਸਵੇਰੇ 6.39 ਵਜੇ ਭੂਚਾਲ ਦੇ ਝਟਕੇ ਲੱਗੇ। ਏਜੰਸੀ ਵੱਲੋਂ ਇਸ ਦੀ ਤੀਬਰਤਾ ਪਹਿਲਾਂ 5.9 ਦਰਜ ਕੀਤੀ ਗੀ ਤੇ ਫ਼ਿਰ ਇਸ ਨੂੰ ਘਟਾ ਕੇ 5.7 ਕਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਡਿਪੋਰਟ ਹੋ ਕੇ ਵੀ ਨਾ ਟਲ਼ਿਆ ਪੰਜਾਬੀ ਮੁੰਡਾ, ਜੁਗਾੜ ਲਗਾ ਕੇ ਮੁੜ ਪੁੱਜਿਆ ਅਮਰੀਕਾ
ਭੂਚਾਲ ਦਾ ਕੇਂਦਰ ਸੇਰਾਮ ਬਾਗੀਅਨ ਤੈਮੂਰ ਰੀਜੈਂਸੀ ਤੋਂ 68 ਕਿਲੋਮੀਟਰ ਦੱਖਣ-ਪੂਰਬ ਵਿਚ ਸਮੁੰਦਰ ਦੇ ਤਲ ਤੋਂ 20 ਕਿਲੋਮੀਟਰ ਹੇਠਾਂ ਸਥਿਤ ਸੀ। ਏਜੰਸੀ ਨੇ ਅੱਗੇ ਕਿਹਾ ਕਿ ਕੋਈ ਸੁਨਾਮੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਸੀ, ਕਿਉਂਕਿ ਭੂਚਾਲਾਂ ਤੋਂ ਬਹੁਤ ਜ਼ਿਆਦਾ ਲਹਿਰਾਂ ਪੈਦਾ ਹੋਣ ਦੀ ਉਮੀਦ ਨਹੀਂ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਤਾਬਗੜ੍ਹ ਦੀ ਧੀ ਨੇ ਕਰਾਈ ਬੱਲੇ-ਬੱਲੇ, ਕੈਨੇਡਾ ਨੇਵੀ ਪੁਲਸ ’ਚ ਹੋਈ ਸਲੈਕਟ
NEXT STORY