ਇੰਟਰਨੈਸ਼ਨਲ ਡੈਸਕ : ਦੱਖਣੀ ਅਫਰੀਕਾ ਦੇ ਜੋਹਾਨਸਬਰਗ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ 5.0 ਦੱਸੀ ਗਈ ਹੈ। ਉਥੇ ਭੂਚਾਲ ਦੀ ਡੂੰਘਾਈ 10 ਕਿਲੋਮੀਟਰ ਦੱਸੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅੱਜ ਦੁਪਹਿਰ 2.38 ਵਜੇ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਇਸ ਦੀ ਤੀਬਰਤਾ ਇੰਨੀ ਸੀ ਕਿ ਉੱਥੇ ਸਥਿਤ ਕਈ ਘਰ ਬੁਰੀ ਤਰ੍ਹਾਂ ਹਿੱਲਣ ਲੱਗੇ। ਇਸ ਭੂਚਾਲ ਦੀ ਇਕ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇਕ ਘਰ ਦੇ ਬਾਹਰ ਸੀਸੀਟੀਵੀ ਲੱਗਾ ਹੋਇਆ ਹੈ, ਜੋ ਭੂਚਾਲ ਕਾਰਨ ਤੇਜ਼ੀ ਨਾਲ ਕੰਬਣ ਲੱਗਦਾ ਹੈ। ਇਸ ਵੀਡੀਓ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਭੂਚਾਲ ਕਿੰਨਾ ਜ਼ਬਰਦਸਤ ਸੀ।
ਇਹ ਵੀ ਪੜ੍ਹੋ : ਸਕਾਟਲੈਂਡ ਦੀ ਸਾਬਕਾ ਫਸਟ ਮਨਿਸਟਰ ਨਿਕੋਲਾ ਸਟਰਜਨ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਭੂਚਾਲ ਦੇ ਝਟਕਿਆਂ ਦਾ ਵੀਡੀਓ ਵਾਇਰਲ
ਇਸ ਦੇ ਨਾਲ ਹੀ ਸਥਾਨਕ ਨਿਵਾਸੀਆਂ ਵੱਲੋਂ ਨੁਕਸਾਨੇ ਗਏ ਘਰਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਜਾਣਕਾਰੀ ਮੁਤਾਬਕ ਇਸ ਭੂਚਾਲ ਦੇ ਝਟਕਿਆਂ ਕਾਰਨ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਇਆ। ਭੂਚਾਲ ਦੇ ਬਾਅਦ ਤੋਂ ਹੀ ਆਫਤ ਪ੍ਰਬੰਧਨ ਟੀਮਾਂ ਘਟਨਾ ਸਥਾਨ 'ਤੇ ਤਾਇਨਾਤ ਹਨ। ਉਥੇ ਜੋਹਾਨਸਬਰਗ ਐਮਰਜੈਂਸੀ ਸੇਵਾਵਾਂ ਦੇ ਬੁਲਾਰੇ ਨੇ ਭੂਚਾਲ ਦੇ ਝਟਕਿਆਂ ਤੋਂ ਬਾਅਦ ਚੌਕਸ ਰਹਿਣ ਦੀ ਗੱਲ ਕਹੀ ਹੈ। ਦੱਸ ਦੇਈਏ ਕਿ ਇਸ ਭੂਚਾਲ ਦਾ ਕੇਂਦਰ ਜੋਹਾਨਸਬਰਗ ਤੋਂ 20 ਕਿਲੋਮੀਟਰ ਪੂਰਬ 'ਚ ਸਥਿਤ ਬੋਕਸਬਰਗ 'ਚ ਸੀ। ਭੂਚਾਲ ਦੇ ਝਟਕੇ ਜੋਹਾਨਸਬਰਗ ਦੇ ਆਸ-ਪਾਸ ਦੇ ਇਲਾਕਿਆਂ 'ਚ ਮਹਿਸੂਸ ਕੀਤੇ ਗਏ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਸਕਾਟਲੈਂਡ ਦੀ ਸਾਬਕਾ ਫਸਟ ਮਨਿਸਟਰ ਨਿਕੋਲਾ ਸਟਰਜਨ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
NEXT STORY