ਵੈਲਿੰਗਟਨ-ਨਿਊਜ਼ੀਲੈਂਡ ਦੇ ਨਾਰਥ ਆਈਲੈਂਡ 'ਚ 7.3 ਦੀ ਤੀਬਰਤਾ ਦੇ ਵੱਡੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆ ਹੈ। ਲੋਕ ਆਪਣੇ ਘਰਾਂ 'ਚੋਂ ਬਾਹਰ ਨਿਕਲ ਆਏ । ਹਾਲਾਂਕਿ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ। ਪੈਸਿਫਿਕ ਸੁਨਾਮੀ ਚਿਤਾਵਨੀ ਕੇਂਦਰ ਨੇ ਇੰਨੇ ਤਗੜੇ ਭੂਚਾਲ ਦੇ ਝਟਕੇ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ। ਪੈਸੀਫਿਕ ਸੁਨਾਮੀ ਚਿਤਾਵਨੀ ਕੇਂਦਰ ਨੇ ਭੂਚਾਲ ਦੇ ਕੇਂਦਰ ਤੋਂ 300 ਕਿਲੋਮੀਟਰ ਦੇ ਦਾਇਰੇ 'ਚ ਸੁਨਾਮੀ ਦੀ ਇਹ ਚਿਤਾਵਨੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ -ਚੀਨ 'ਚ ਬਲਾਗਰ ਨੂੰ ਭਾਰੀ ਪਿਆ ਗਲਵਾਨ 'ਚ ਮਾਰੇ ਗਏ ਚੀਨੀ ਫੌਜੀਆਂ 'ਤੇ ਪੋਸਟ ਕਰਨਾ
ਇਸ ਤੋਂ ਪਹਿਲਾਂ 10 ਫਰਵਰੀ ਨੂੰ ਵੀ ਨਿਊਜ਼ੀਲੈਂਡ ਦੇ ਉੱਤਰੀ ਖੇਤਰ 'ਚ ਡੂੰਘੇ ਸਮੁੰਦਰ 'ਚ ਸ਼ਕਤੀਸ਼ਾਲੀ ਭੂਚਾਲ ਆਇਆ ਸੀ ਜਿਸ ਕਾਰਣ ਖੇਤਰ ਦੇ ਕੁਝ ਹਿੱਸਿਆਂ 'ਚ ਸੁਨਾਮੀ ਦੀ ਚਿਤਾਵਨੀ ਜਾਰੀ ਕਰਨੀ ਪਈ ਸੀ। ਅਮਰੀਕੀ ਭੂ-ਵਿਗਿਆਨ ਏਜੰਸੀ ਨੇ ਦੱਸਿਆ ਸੀ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 7.7 ਮਾਪੀ ਗਈ ਸੀ ਅਤੇ ਇਸ ਦਾ ਕੇਂਦਰ ਲਾਇਲਟੀ ਟਾਪੂ ਦੇ ਦੱਖਣੀ-ਪੂਰਬ 'ਚ 10 ਕਿਲੋਮੀਟਰ ਦੀ ਡੂੰਘਾਈ 'ਚ ਸਥਿਤ ਸੀ। ਅਮਰੀਕੀ ਸੁਨਾਮੀ ਚਿਤਾਵਨੀ ਕੇਂਦਰ ਨੇ ਵਾਨੂਆਤੂ ਅਤੇ ਫਿਜ਼ੀ ਲਈ 0.3 ਤੋਂ ਇਕ ਮੀਟਰ ਤੱਕ ਦੀ ਸੁਨਾਮੀ ਸੰਬੰਧੀ ਚਿਤਾਵਨੀ ਜਾਰੀ ਕੀਤੀ। ਸੁਨਾਮੀ ਚਿਤਾਵਨੀ ਜਾਰੀ ਕੀਤੀ ਗਈ ਅਤੇ ਫਿਰ ਅਮਰੀਕਨ ਸਮੋਆ ਲਈ ਇਸ ਨੂੰ ਰੱਦ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ -ਈਰਾਕ 'ਚ ਏਅਰਬੇਸ ਹਮਲੇ 'ਤੇ ਅਮਰੀਕਾ ਸਖਤ, ਕਾਰਵਾਈ ਕਰਨ ਦੀ ਦਿੱਤੀ ਚਿਤਾਵਨੀ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।
PTI ਨੂੰ ਲੱਗਾ ਝਟਕਾ, ਸਾਬਕਾ PM ਗਿਲਾਨੀ ਨੇ ਸੈਨੇਟ ਚੋਣਾਂ 'ਚ ਇਮਰਾਨ ਦੇ ਮੰਤਰੀ ਨੂੰ ਹਰਾਇਆ
NEXT STORY