ਤਾਈਪੇ : ਤਾਈਵਾਨ ਦੀ ਧਰਤੀ ਵੀਰਵਾਰ ਨੂੰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਗਈ, ਜਿਸ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 5.7 ਮਾਪੀ ਗਈ ਹੈ।
ਮੌਸਮ ਵਿਭਾਗ ਅਨੁਸਾਰ, ਭੂਚਾਲ ਦੇ ਝਟਕੇ ਤਾਈਵਾਨ ਦੇ ਪੂਰਬੀ ਕਾਉਂਟੀ ਹੂਆਲਿਅਨ (Hualien) ਦੇ ਤੱਟ ਤੋਂ ਕੁਝ ਹੀ ਦੂਰੀ 'ਤੇ ਮਹਿਸੂਸ ਕੀਤੇ ਗਏ। ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਘਬਰਾ ਕੇ ਆਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਖੁੱਲ੍ਹੇ ਮੈਦਾਨਾਂ ਵੱਲ ਭੱਜਣ ਲੱਗੇ। ਹੂਆਲਿਅਨ ਦੇ ਨਿਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਕਾਫ਼ੀ ਤੇਜ਼ ਕੰਬਣੀ ਮਹਿਸੂਸ ਕੀਤੀ।
ਰਾਹਤ ਦੀ ਗੱਲ ਇਹ ਰਹੀ ਕਿ ਤਾਈਵਾਨ ਦੇ ਮੌਸਮ ਪ੍ਰਸ਼ਾਸਨ ਨੇ ਫਿਲਹਾਲ ਕਿਸੇ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਦੀ ਪੁਸ਼ਟੀ ਨਹੀਂ ਕੀਤੀ ਹੈ। ਅਧਿਕਾਰੀਆਂ ਅਨੁਸਾਰ ਸਾਰੀਆਂ ਇਮਾਰਤਾਂ ਅਤੇ ਬੁਨਿਆਦੀ ਢਾਂਚਾ ਸੁਰੱਖਿਅਤ ਹੈ। ਇਸ ਦੇ ਨਾਲ ਹੀ, ਪ੍ਰਸ਼ਾਸਨ ਵੱਲੋਂ ਸੁਨਾਮੀ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ, ਪਰ ਮੌਸਮ ਵਿਭਾਗ ਖੇਤਰ ਵਿੱਚ ਭੂਚਾਲ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ।
ਜ਼ਿਕਰਯੋਗ ਹੈ ਕਿ ਤਾਈਵਾਨ ਭੂਗੋਲਿਕ ਤੌਰ 'ਤੇ ਪ੍ਰਸ਼ਾਂਤ ਮਹਾਂਸਾਗਰ ਦੇ 'ਰਿੰਗ ਆਫ ਫਾਇਰ' 'ਤੇ ਸਥਿਤ ਹੈ, ਜੋ ਕਿ ਭੂਚਾਲ ਦੇ ਲਿਹਾਜ਼ ਨਾਲ ਬਹੁਤ ਹੀ ਸੰਵੇਦਨਸ਼ੀਲ ਖੇਤਰ ਹੈ। ਇਸ ਕਾਰਨ ਇੱਥੇ ਅਕਸਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਰਹਿੰਦੇ ਹਨ। ਸਥਾਨਕ ਐਮਰਜੈਂਸੀ ਸੇਵਾਵਾਂ ਨੂੰ ਅਗਲੇ ਕਿਸੇ ਵੀ ਸੰਭਾਵੀ ਝਟਕੇ (aftershocks) ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਦੁਬਈ ਘੁੰਮਣ ਗਏ ਬ੍ਰਿਟਿਸ਼ ਸੈਲਾਨੀ ਨੂੰ ਮਿਜ਼ਾਈਲਾਂ ਦੀ ਵੀਡੀਓ ਬਣਾਉਣੀ ਪਈ ਭਾਰੀ, ਪੁਲਸ ਨੇ ਕੀਤਾ ਗ੍ਰਿਫ਼ਤਾਰ
NEXT STORY