ਲਾਹੌਰ : ਸ਼ੁੱਕਰਵਾਰ ਨੂੰ ਇਕ ਵਾਰ ਫਿਰ ਪਾਕਿਸਤਾਨ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਜਾਣਕਾਰੀ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਵੱਲੋਂ ਦਿੱਤੀ ਗਈ ਹੈ। ਇਸ ਦੌਰਾਨ ਦੱਸਿਆ ਗਿਆ ਕਿ ਪਾਕਿਸਤਾਨ ਵਿਚ
01:37 IST 'ਤੇ 4.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਐੱਨਸੀਐੱਸ ਦੇ ਅਨੁਸਾਰ ਭੂਚਾਲ ਮੂਲ ਬਿੰਦੂ ਤੋਂ 180 ਕਿਲੋਮੀਟਰ ਦੀ ਡੂੰਘਾਈ 'ਚ ਸੀ। ਹੁਣ ਤੱਕ, ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪਿਛਲੇ ਚਾਰ ਦਿਨਾਂ ਵਿੱਚ ਦੱਖਣੀ ਏਸ਼ੀਆਈ ਦੇਸ਼ ਵਿੱਚ ਇਹ ਤੀਜਾ ਭੂਚਾਲ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ, ਪਾਕਿਸਤਾਨ ਨੂੰ 4.4 ਤੀਬਰਤਾ ਦੇ ਭੂਚਾਲ ਨੇ ਝਟਕਾ ਦਿੱਤਾ ਸੀ। ਐੱਨਸੀਐੱਸ ਦੇ ਅਨੁਸਾਰ ਇਸ ਭੂਚਾਲ ਦੀ ਡੂੰਘਾਈ 10 ਕਿਲੋਮੀਟਰ ਰਹੀ ਸੀ।
ਇਸ ਦੇ ਨਾਲ ਹੀ ਅੱਜ ਅਫਰੀਕਾ ਮਹਾਂਦੀਪ ਦੇ ਦੱਖਣ-ਪੱਛਮ ਇਲਾਕੇ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਭੂਚਾਲ ਦੀ ਤੀਬਰਤਾ 6.2 ਦੱਸੀ ਜਾ ਰਹੀ ਹੈ, ਜਿਸ ਕਾਰਨ ਉੱਥੇ ਮੌਜੂਦ ਲੋਕ ਡਰਦੇ ਹੋਏ ਖੁੱਲੇ ਮੈਦਾਨ ਵੱਲ ਨੂੰ ਭੱਜ ਪਏ। ਇਸ ਭੂਚਾਲ ਦਾ ਕੇਂਦਰ ਧਰਤੀ ਤੋਂ 10 ਕਿੱਲੋਮੀਟਰ ਡੂੰਘਾਈ 'ਤੇ ਸਥਿਤ ਸੀ। ਅੰਤਰਰਾਸ਼ਟਰੀ ਸਮੇਂ ਮੁਤਾਬਕ ਇਹ ਭੂਚਾਲ 5.36 ਵਜੇ ਆਇਆ, ਜਿਸ ਕਾਰਨ ਧਰਤੀ ਕੰਬ ਗਈ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ ਹੈ। ਇਸ ਦੇ ਨਾਲ ਮੀਆਂਮਾਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮੀਆਂਮਾਰ ਵਿਚ 4.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਕੋਈ ਜਾਨੀ ਮਾਲੀ ਨੁਕਸਾਨ ਹੋਣ ਦੀ ਕੋਈ ਖਬਰ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇਕ ਵਾਰ ਫ਼ਿਰ ਕੰਬ ਗਈ ਧਰਤੀ ! 6.2 ਤੀਬਰਤਾ ਦੇ ਭੂਚਾਲ ਨੇ ਹਿਲਾ ਕੇ ਰੱਖ'ਤਾ ਸਭ ਕੁਝ
NEXT STORY