ਕਾਠਮਾਂਡੂ: ਨੇਪਾਲ ਦੇ ਤਾਪਲੇਜੰਗ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਭੂਚਾਲ ਆਉਣ ਦੀ ਖ਼ਬਰ ਸਾਹਮਣੇ ਆਈ ਹੈ। ਰਾਸ਼ਟਰੀ ਭੂਚਾਲ ਨਿਗਰਾਨੀ ਅਤੇ ਖੋਜ ਕੇਂਦਰ (NEMRC) ਅਨੁਸਾਰ, ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.0 ਦਰਜ ਕੀਤੀ ਗਈ ਹੈ।
ਇਹ ਭੂਚਾਲ ਸੋਮਵਾਰ ਦੇਰ ਰਾਤ 2:47 ਵਜੇ ਆਇਆ ਅਤੇ ਇਸ ਦਾ ਕੇਂਦਰ ਤਾਪਲੇਜੰਗ ਜ਼ਿਲ੍ਹੇ ਦੇ ਕੰਚਨਜੰਗਾ ਵਿੱਚ ਸੀ। ਰਾਹਤ ਦੀ ਗੱਲ ਇਹ ਰਹੀ ਕਿ ਹੁਣ ਤੱਕ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਪ੍ਰਾਪਤ ਨਹੀਂ ਹੋਈ ਹੈ। ਸੂਤਰਾਂ ਅਨੁਸਾਰ, ਪੂਰਬੀ ਨੇਪਾਲ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
20,000 ਸ਼ਰਨਾਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ! US ਜਾਣ ਦੀ ਕਰ ਰਹੇ ਸਨ ਉਡੀਕ
NEXT STORY