ਅੰਕਾਰਾ — ਮੱਧ ਤੁਰਕੀ 'ਚ ਵੀਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਦੇਸ਼ ਦੀ ਆਪਦਾ ਪ੍ਰਬੰਧਨ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਏਜੰਸੀ ਨੇ ਕਿਹਾ ਕਿ ਭੂਚਾਲ ਕਾਰਨ ਕੁਝ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ, ਪਰ ਅਜੇ ਤੱਕ ਕਿਸੇ ਦੀ ਮੌਤ ਜਾਂ ਗੰਭੀਰ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।
ਇਹ ਵੀ ਪੜ੍ਹੋ- ਵੱਡਾ ਹਾਦਸਾ: ਹੈਲੀਕਾਪਟਰ ਕ੍ਰੈਸ਼ ਕਾਰਨ 9 ਫੌਜੀ ਅਧਿਕਾਰੀਆਂ ਦੀ ਮੌਤ, 3 ਦਿਨਾਂ ਰਾਸ਼ਟਰੀ ਸੋਗ ਦਾ ਐਲਾਨ
ਆਫਤ ਪ੍ਰਬੰਧਨ ਏਜੰਸੀ ਮੁਤਾਬਕ ਰਾਜਧਾਨੀ ਅੰਕਾਰਾ ਤੋਂ ਕਰੀਬ 450 ਕਿਲੋਮੀਟਰ ਪੂਰਬ 'ਚ ਸਥਿਤ ਟੋਕਟ ਸੂਬੇ ਦੇ ਸੁਲੁਸਰਾਈ ਸ਼ਹਿਰ 'ਚ 5.6 ਤੀਬਰਤਾ ਦਾ ਭੂਚਾਲ ਆਇਆ। ਆਫਤ ਪ੍ਰਬੰਧਨ ਏਜੰਸੀ ਨੇ ਕਿਹਾ ਕਿ ਭੂਚਾਲ ਦੇ ਝਟਕੇ ਯੋਜ਼ਗਾਟ ਸਮੇਤ ਗੁਆਂਢੀ ਸੂਬਿਆਂ 'ਚ ਮਹਿਸੂਸ ਕੀਤੇ ਗਏ, ਜਿੱਥੇ ਇਕ ਦੋ ਮੰਜ਼ਿਲਾ ਇਮਾਰਤ ਢਹਿ ਗਈ। ਟੋਕਟ ਦੇ ਗਵਰਨਰ ਨੁਮਾਨ ਹਾਤੀਪੋਗਲੂ ਨੇ ਦੱਸਿਆ ਕਿ ਸੁਲੁਸਰਾਏ ਨੇੜੇ ਬੁਗਦਾਈਲੀ ਪਿੰਡ ਵਿੱਚ ਕਈ ਇੱਟਾਂ ਅਤੇ ਲੱਕੜ ਦੇ ਘਰ ਤਬਾਹ ਹੋ ਗਏ। ਇਸ ਤੋਂ ਪਹਿਲਾਂ ਦਿਨ 'ਚ ਸੁਲੁਸਰਾਏ 'ਚ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਤੀਬਰਤਾ ਕ੍ਰਮਵਾਰ 4.7 ਅਤੇ 4.1 ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡਾ ਹਾਦਸਾ: ਹੈਲੀਕਾਪਟਰ ਕ੍ਰੈਸ਼ ਕਾਰਨ 9 ਫੌਜੀ ਅਧਿਕਾਰੀਆਂ ਦੀ ਮੌਤ, 3 ਦਿਨਾਂ ਰਾਸ਼ਟਰੀ ਸੋਗ ਦਾ ਐਲਾਨ
NEXT STORY