ਇਸਲਾਮਾਬਾਦ (ਪੀ.ਟੀ.ਆਈ.)- ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਸ਼ਨੀਵਾਰ ਨੂੰ 5.9 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਪਰ ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ।ਜਾਣਕਾਰੀ ਮੁਤਾਬਕ ਅਫਗਾਨਿਸਤਾਨ ਵਿੱਚ ਵੀ 5.8 ਤੀਬਰਤਾ ਦਾ ਭੂਚਾਲ ਆਇਆ। ਐਨ.ਸੀ.ਐਸ ਅਨੁਸਾਰ ਭੂਚਾਲ 130 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ।
ਰਾਸ਼ਟਰੀ ਭੂਚਾਲ ਨਿਗਰਾਨੀ ਕੇਂਦਰ ਅਨੁਸਾਰ ਭੂਚਾਲ ਦਾ ਕੇਂਦਰ ਅਫਗਾਨਿਸਤਾਨ-ਤਾਜਿਕਸਤਾਨ ਸਰਹੱਦੀ ਖੇਤਰ ਦੇ ਨੇੜੇ ਸਥਿਤ ਸੀ, ਜਿਸਦੀ ਡੂੰਘਾਈ 94 ਕਿਲੋਮੀਟਰ ਸੀ। ਭੂਚਾਲ ਸਵੇਰੇ 11:47 ਵਜੇ ਦਰਜ ਕੀਤਾ ਗਿਆ। ਇਸਲਾਮਾਬਾਦ, ਲਾਹੌਰ, ਪੇਸ਼ਾਵਰ, ਰਾਵਲਪਿੰਡੀ ਅਤੇ ਖੈਬਰ ਪਖਤੂਨਖਵਾ ਦੇ ਵੱਖ-ਵੱਖ ਹਿੱਸਿਆਂ ਸਮੇਤ ਪਾਕਿਸਤਾਨ ਦੇ ਵੱਖ-ਵੱਖ ਖੇਤਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸਲਾਮਾਬਾਦ ਦੇ ਬਹਿਰੀਆ ਐਨਕਲੇਵ ਦੇ 33 ਸਾਲਾ ਨਿਵਾਸੀ ਸ਼ਾਹਜਹਾਂ ਖੁਰਮ ਨੇ ਕਿਹਾ,"ਇਹ ਥੋੜ੍ਹੇ ਸਮੇਂ ਲਈ ਸੀ ਪਰ ਇੱਕ ਸ਼ਕਤੀਸ਼ਾਲੀ ਭੂਚਾਲ ਸੀ। ਮੈਨੂੰ ਪੂਰਾ ਬਿਸਤਰਾ ਹਿੱਲਦੈ ਮਹਿਸੂਸ ਹੋਇਆ ਅਤੇ ਮੈਨੂੰ ਆਪਣੇ ਪਰਿਵਾਰ ਨਾਲ ਆਪਣੇ ਘਰ ਤੋਂ ਜਲਦੀ ਬਾਹਰ ਭੱਜਣਾ ਪਿਆ। ਸ਼ੁਕਰ ਹੈ ਕਿ ਇਹ ਥੋੜ੍ਹੇ ਸਮੇਂ ਲਈ ਸੀ ਅਤੇ ਜਲਦੀ ਹੀ ਖਤਮ ਹੋ ਗਿਆ।"
ਪੜ੍ਹੋ ਇਹ ਅਹਿਮ ਖ਼ਬਰ-ਨੇਪਾਲ 'ਚ ਭਾਰਤੀ ਸੈਲਾਨੀਆਂ ਨੂੰ ਲਿਜਾ ਰਹੀ ਬੱਸ ਹਾਦਸਾਗ੍ਰਸਤ, 25 ਜ਼ਖਮੀ
ਸਭ ਤੋਂ ਤੇਜ਼ ਭੂਚਾਲ ਖੈਬਰ ਪਖਤੂਨਖਵਾ ਦੇ ਲੋਅਰ ਦੀਰ, ਬਾਜੌਰ, ਮਲਕੰਦ, ਨੌਸ਼ੇਰਾ, ਦੀਰ ਬਾਲਾ, ਸ਼ਬਕਦਰ ਅਤੇ ਮੋਹਮੰਦ ਖੇਤਰਾਂ ਵਿੱਚ ਆਏ, ਜਿਸ ਕਾਰਨ ਵਸਨੀਕਾਂ ਵਿੱਚ ਭਾਰੀ ਦਹਿਸ਼ਤ ਫੈਲ ਗਈ। ਹੁਣ ਤੱਕ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਇਹ ਇੱਕ ਹਫ਼ਤੇ ਵਿੱਚ ਦੂਜਾ ਭੂਚਾਲ ਸੀ, ਜਦੋਂ ਕਿ ਪਿਛਲੇ ਸ਼ਨੀਵਾਰ ਨੂੰ ਪਾਕਿਸਤਾਨ ਦੀ ਰਾਜਧਾਨੀ ਅਤੇ ਖੈਬਰ ਪਖਤੂਨਖਵਾ ਅਤੇ ਪੰਜਾਬ ਪ੍ਰਾਂਤਾਂ ਦੇ ਕੁਝ ਹਿੱਸਿਆਂ ਵਿੱਚ 5.5 ਤੀਬਰਤਾ ਦੇ ਭੂਚਾਲ ਨੇ ਹਿਲਾ ਕੇ ਰੱਖ ਦਿੱਤਾ ਸੀ। ਪਾਕਿਸਤਾਨ ਵਿੱਚ ਅਕਸਰ ਵੱਖ-ਵੱਖ ਤੀਬਰਤਾ ਦੇ ਭੂਚਾਲ ਆਉਂਦੇ ਰਹਿੰਦੇ ਹਨ। 2005 ਵਿੱਚ ਦੇਸ਼ ਵਿੱਚ ਸਭ ਤੋਂ ਭਿਆਨਕ ਭੂਚਾਲ ਆਇਆ ਸੀ, ਜਿਸ ਵਿੱਚ 74,000 ਤੋਂ ਵੱਧ ਲੋਕ ਮਾਰੇ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਜੇਕਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਵਿਸਥਾਰ ਹੁੰਦਾ ਹੈ, ਤਾਂ ਭਾਰਤ ਇੱਕ ਵੱਡਾ ਦਾਅਵੇਦਾਰ ਹੋਵੇਗਾ: IGN ਮੁਖੀ
NEXT STORY