ਇੰਟਰਨੈਸ਼ਨਲ ਡੈਸਕ — ਪਾਕਿਸਤਾਨ ਦੇ ਕਈ ਸ਼ਹਿਰਾਂ 'ਚ ਸ਼ਨੀਵਾਰ ਰਾਤ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਨੇ ਰਾਜਧਾਨੀ ਇਸਲਾਮਾਬਾਦ ਦੇ ਨਾਲ-ਨਾਲ ਲਾਹੌਰ ਅਤੇ ਪੇਸ਼ਾਵਰ ਵਿੱਚ ਵੀ ਲੋਕਾਂ ਵਿੱਚ ਦਹਿਸ਼ਤ ਫੈਲਾ ਦਿੱਤੀ। ਪਾਕਿਸਤਾਨ ਦੇ ਮੌਸਮ ਵਿਭਾਗ (ਪੀ.ਐੱਮ.ਡੀ.) ਮੁਤਾਬਕ ਇਸਲਾਮਾਬਾਦ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਸ਼ਨੀਵਾਰ ਰਾਤ ਨੂੰ 4.9 ਤੀਬਰਤਾ ਦਾ ਭੂਚਾਲ ਆਇਆ। ਪੀ.ਐੱਮ.ਡੀ. ਨੇ ਕਿਹਾ ਕਿ ਭੂਚਾਲ 142 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ ਅਤੇ ਇਸ ਦਾ ਕੇਂਦਰ ਹਿੰਦੂ ਕੁਸ਼ ਖੇਤਰ ਵਿੱਚ ਸੀ।
ਇਹ ਵੀ ਪੜ੍ਹੋ - ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਸਰਕਾਰ ਦੀ ਵੱਡੀ ਕਾਰਵਾਈ, 3 ਦਿਨ ਬੰਦ ਰਹੇਗੀ ਇੰਟਰਨੈਟ ਤੇ SMS ਸੇਵਾ
ਨੈਸ਼ਨਲ ਸਿਸਮਿਕ ਮਾਨੀਟਰਿੰਗ ਸੈਂਟਰ ਅਨੁਸਾਰ ਪਾਕਿਸਤਾਨੀ ਸਮੇਂ ਮੁਤਾਬਕ ਸ਼ਨੀਵਾਰ ਰਾਤ 10:44 ਵਜੇ ਭੂਚਾਲ ਆਇਆ। ਡਾਨ ਨਿਊਜ਼ ਨੇ ਦੱਸਿਆ ਕਿ ਪੇਸ਼ਾਵਰ, ਸਵਾਤ, ਚਿਤਰਾਲ, ਲੋਅਰ ਡੀਆਈ ਅਤੇ ਉਨ੍ਹਾਂ ਦੇ ਆਸਪਾਸ ਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਇਸ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਇਹ ਵੀ ਪੜ੍ਹੋ - ਜਲੰਧਰ ਦੇ ਲੋਕਾਂ ਲਈ ਖੁਸ਼ਖਬਰੀ, 'ਵੰਦੇ ਭਾਰਤ' ਟਰੇਨ ਨੂੰ ਮਿਲਿਆ ਸ਼ਹਿਰ 'ਚ ਸਟਾਪ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨ 'ਚ ਆਮ ਚੋਣਾਂ ਤੋਂ ਬਾਅਦ ਵਧਿਆ ਹੰਗਾਮਾ, PTI ਸਮਰਥਕਾਂ 'ਤੇ ਪੁਲਸ ਨੇ ਕੀਤਾ ਲਾਠੀਚਾਰਜ
NEXT STORY